ਪੰਜਾਬ ਦੇ ਇਹਨਾਂ ਜਿਲਿਆਂ ਚ ਕੀਤਾ ਗਿਆ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਗੁਰੂ, ਪੀਰ ਅਤੇ ਸ਼ਹੀਦ ਹੋਏ ਹਨ ਉਥੇ ਹੀ ਉਨ੍ਹਾਂ ਦੀ ਯਾਦ ਨੂੰ ਸਮਰਪਤ ਬਹੁਤ ਸਾਰੇ ਦਿਨ ਮਨਾਏ ਜਾਂਦੇ ਹਨ। ਅਤੇ ਉਨ੍ਹਾਂ ਦਿਨਾਂ ਦੇ ਮੌਕੇ ਤੇ ਜਿਥੇ ਸਰਕਾਰ ਵੱਲੋਂ ਕੁਝ ਰਾਖਵੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਚ ਇਥੇ ਕੱਲ ਲਈ ਹੋਇਆ ਛੁੱਟੀ ਦਾ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ।

ਅੱਜ ਦੇਸ਼ ਦਾ 78ਵਾਂ ਆਜ਼ਾਦੀ ਦਿਹਾੜਾ ਸੂਬੇ ਭਰ ਵਿਚ ਮਨਾਇਆ ਗਿਆ। ਇਸ ਦੇ ਚੱਲਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਭਲਕੇ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜਲੰਧਰ, ਗੁਰਦਾਸਪੁਰ, ਮੋਗਾ, ਨਵਾਂਸ਼ਹਿਰ, ਅੰਮ੍ਰਿਤਸਰ, ਮਾਨਸਾ, ਬਠਿੰਡਾ ਜਿਲਿਆਂ ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਸ ਤੋਂ ਇਲਾਵਾ ਪਟਿਆਲਾ, ਤਰਨਤਾਰਨ ਅਤੇ ਪਠਾਨਕੋਟ ਵਿਚ ਸਿਰਫ ਉਨ੍ਹਾਂ ਸਕੂਲਾਂ ਵਿਚ ਛੁੱਟੀ ਕੀਤੀ ਗਈ ਹੈ, ਜਿਹੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਸੀ।