ਪੰਜਾਬ ਦੇ ਇਹਨਾਂ ਜਿਲਿਆਂ ਚ ਪਵੇਗਾ ਭਾਰੀ ਮੀਂਹ , ਹੁਣੇ ਹੁਣੇ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਇੰਨ੍ਹੀ ਦਿਨੀਂ ਤਾਪਮਾਨ ਵਿੱਚ ਲਗਾਤਾਰ ਵਾਧਾ ਵੇਖਣ ਨੂੰ ਮਿਲਦਾ ਪਿਆ ਹੈ। ਜਿਸ ਕਾਰਨ ਪੰਜਾਬੀਆਂ ਨੂੰ ਇਸ ਗਰਮੀ ਦੇ ਮੌਸਮ ‘ਚ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਪਿਆ ਹੈ l ਮੌਸਮ ਵਿਭਾਗ ਦੇ ਵੱਲੋਂ ਵੀ ਸਮੇਂ ਸਮੇਂ ਤੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੀ ਵੇਖਵਾਨੀ ਜਾਰੀ ਕੀਤੀ ਜਾਂਦੀ ਹੈ ਤੇ ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਆਈਐਮਡੀ ਯਾਨੀ ਕਿ ਮੌਸਮ ਵਿਭਾਗ ਦੇ ਮੁਤਾਬਕ 5 ਸਤੰਬਰ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ।

ਜਾਰੀ ਕੀਤੇ ਗਏ ਅਲਰਟ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਤਾਪਮਾਨ ਦੇ ਵਿੱਚ ਲਗਾਤਾਰ ਵਾਧਾ ਵੇਖਣ ਨੂੰ ਮਿਲਦਾ ਪਿਆ ਹੈ l ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੋਹਾਲੀ ‘ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ। ਪਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਮੋਹਾਲੀ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੱਲ ਕੀਤੀ ਜਾਵੇ ਦਿੱਲੀ ਦੀ ਤਾਂ ਦਿੱਲੀ ਦੇ ਵਿੱਚ ਵੀ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈਂਦਾ ਪਿਆ ਹੈ ਤੇ ਜਿਸ ਕਾਰਨ ਸੜਕਾਂ ਉੱਪਰ ਪਾਣੀ ਭਰਿਆ ਹੋਇਆ ਹੈ l ਲੋਕ ਵੀ ਖਾਸੇ ਪਰੇਸ਼ਾਨ ਹਨ l ਪਰ ਮੌਸਮ ਵਿਭਾਗ ਦੇ ਵੱਲੋਂ ਹੁਣ ਦਿੱਲੀ ਨੂੰ ਲੈ ਕੇ ਇੱਕ ਰਾਹਤ ਭਰੀ ਭਵਿੱਖਵਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੁਣ ਦਿੱਲੀ ਦੇ ਵਿੱਚ ਘੱਟ ਦਰਜ ਕੀਤਾ ਜਾਵੇਗਾ।