ਪੰਜਾਬ ਦੇ ਇਹਨਾਂ 10 ਜਿਲ੍ਹਿਆਂ ਚ ਪੈ ਸਕਦਾ ਭਾਰੀ ਮੀਂਹ – ਆਈ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਇਨੀ ਦਿਨੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਤ ਦੀ ਗਰਮੀ ਪੈਂਦੀ ਪਈ ਹੈ, ਜਿਸ ਕਾਰਨ ਲੋਕ ਵੀ ਖਾਸੇ ਪਰੇਸ਼ਾਨ ਦਿਖਾਈ ਦਿੰਦੇ ਪਏ ਹਨ। ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਵੀ ਮੌਸਮ ਨੂੰ ਲੈ ਕੇ ਲਗਾਤਾਰ ਭਵਿੱਖਬਾਣੀ ਜਾਰੀ ਕੀਤੀਆਂ ਜਾ ਰਹੀ ਹੈ ਤੇ ਇਸੇ ਵਿਚਾਲੇ ਹੁਣ ਪੰਜਾਬ ਦੇ 10 ਜਿਲਿਆਂ ਦੇ ਵਿੱਚ ਭਾਰੀ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ । ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ l ਉਧਰ ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਅੱਜ ਬੱਦਲਵਾਈ ਦੇ ਨਾਲ-ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਚੁੱਕਿਆ , ਜਿਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਤੋਂ ਤੌਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ l ਜਿਸ ਕਾਰਨ ਪੰਜਾਬ ਦਾ ਹੁਣ ਤਾਪਮਾਨ ਡਿੱਗਣ ਵਾਲਾ ਹੈ। ਉਧਰ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਹੋਣ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ l ਸੂਬੇ ‘ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ l ਜਿਸ ਕਾਰਨ ਪੰਜਾਬੀ ਖਾਸੇ ਪਰੇਸ਼ਾਨ ਦਿਖਾਈ ਦਿੰਦੇ ਪਏ ਹਨ। ਉਥੇ ਫ਼ਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ । ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 3.6 ਡਿਗਰੀ ਵੱਧਣ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਚੰਡੀਗੜ੍ਹ ਦੀਹਦਾ ਚੰਡੀਗੜ੍ਹ ਦੇ ਵੀ ਕਈ ਇਲਾਕਿਆਂ ਦੇ ਵਿੱਚ ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਪਈ ਹੈ ਦੂਜੇ ਪਾਸੇ ਮੌਸਮ ਵੀ ਕਾਫੀ ਸੁਹਾਵਣਾ ਬਣਿਆ ਹੋਇਆ ਹੈ l ਪਰ ਇਸੇ ਵਿਚਾਲੇ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਨੂੰ ਲੈ ਕੇ ਜਾਰੀ ਕੀਤੀ ਗਈ ਭਵਿੱਖਵਾਣੀ ਮੁਤਾਬਕ ਆਉਣ ਵਾਲੇ ਦਿਨਾਂ ਦੇ ਵਿੱਚ ਸੂਬੇ ਅੰਦਰ ਮੀਂਹ ਦਰਜ ਕੀਤਾ ਜਾ ਸਕਦਾ ।