ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਮੌਸਮ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ , ਦੂਜੇ ਪਾਸੇ ਕੁਦਰਤ ਦੀ ਕਰੋਪੀ ਕਾਰਨ ਦੁਨੀਆ ਭਰ ਵਿੱਚ ਕਾਫੀ ਨੁਕਸਾਨ ਵੇਖਣ ਨੂੰ ਮਿਲ ਰਿਹਾ ਹੈ l ਤਾਜ਼ਾ ਮਾਮਲਾ ਸਾਂਝਾ ਕਰਦੇ ਆ, ਜਿੱਥੇ ਪੰਜਾਬ ਦੇ ਗੁਆਂਢ ਵਿੱਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ l ਦੱਸਦਿਆ ਕਿ ਹਰਿਆਣਾ ਦੇ ਰੋਹਤਕ ਜ਼ਿਲ੍ਹੇ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਭੂਚਾਲ ਦੀ ਤੀਬਰਤਾ 3 ਸੀ, ਬੇਸ਼ੱਕ ਤੀਬਰਤਾ ਘੱਟ ਰਹੀ, ਪਰ ਇਸ ਭੁਚਾਲ ਦੇ ਝਟਕਿਆਂ ਕਾਰਨ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ । ਰੋਹਤਕ ਤੇ ਇਸਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ l ਮਿਲੀ ਜਾਣਕਾਰੀ ਮੁਤਾਬਕ ਰੋਹਤਕ ਦੇ ਝੱਜਰ ‘ਚ ਵੀ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ ਤੇ ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ l ਪਰ ਆਪਣੇ ਘਰਾਂ ‘ਚੋਂ ਬਾਹਰ ਆ ਗਏ। ਬੇਸ਼ੱਕ ਇਸ ਦੌਰਾਨ ਕੋਈ ਹਾਦਸੇ ਵਿੱਚ ਨੁਕਸਾਨ ਨਹੀਂ ਹੋਇਆ ਪਰ ਲੋਕ ਡਰ ਦੇ ਮਾਹੌਲ ਵਿੱਚ ਹੈ l ਜਾਣਕਾਰੀ ਵਾਸਤੇ ਦੱਸਦਿਆ ਕਿ ਰੋਹਤਕ ‘ਚ ਪਹਿਲਾਂ ਵੀ ਭੁਚਾਲ ਆ ਚੁੱਕੇ ਹਨ, ਸਾਲ 2023 ‘ਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸਦੇ ਨਾਲ ਹੀ ਦੱਸਦਿਆ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਬੁੱਧਵਾਰ ਨੂੰ 5.3 ਤੀਬਰਤਾ ਦੇ ਮੱਧਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਲੋਕ ਕਾਫੀ ਡਰ ਤੇ ਸਹਿਮ ਵਿੱਚ ਪਾਏ ਜਾ ਰਹੇ ਹਨ ।