ਪੰਜਾਬ ਦੇ ਟੋਲ ਪਲਾਜਿਆਂ ਬਾਰੇ ਕਿਸਾਨਾਂ ਵਲੋਂ ਆ ਗਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਨੂੰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ 15 ਮਹੀਨੇ ਦਾ ਸੰਘਰਸ਼ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਝੁਕ ਗਈ ਅਤੇ ਜਿਸ ਵੱਲੋਂ ਇਨ੍ਹਾਂ ਤਿੰਨ ਵਿਵਾਦਤ ਕਾਲੇ ਕਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿਤਾ ਗਿਆ। ਇਸ ਸੰਘਰਸ਼ ਵਾਸਤੇ ਜਿਥੇ ਕਿਸਾਨਾਂ ਵੱਲੋਂ ਪਹਿਲਾ ਸੂਬਾ ਪੱਧਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਸਨ ਉਥੇ ਹੀ ਟੋਲ ਪਲਾਜਾ ਤੇ ਵੀ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਜਿਥੇ ਕਿਸਾਨਾਂ ਵੱਲੋਂ 11 ਦਸੰਬਰ ਨੂੰ ਮੋਰਚਾ ਖਤਮ ਕਰ ਕੇ ਘਰਾਂ ਨੂੰ ਵਾਪਸ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉੱਥੇ ਹੀ 13 ਦਸੰਬਰ ਨੂੰ ਕਿਸਾਨ ਆਗੂਆਂ ਵੱਲੋਂ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਗਿਆ ਅਤੇ 15 ਦਸੰਬਰ ਤੋਂ ਵੀ ਟੋਲ ਪਲਾਜ਼ਾ ਤੋਂ ਮੋਰਚੇ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਹੁਣ ਪੰਜਾਬ ਦੇ ਟੋਲ ਪਲਾਜ਼ਿਆਂ ਬਾਰੇ ਕਿਸਾਨਾਂ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਕਿਸਾਨਾਂ ਵੱਲੋਂ 15 ਦਸੰਬਰ ਨੂੰ ਟੋਲ ਪਲਾਜ਼ੇ ਖਾਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਟੋਲ ਕੰਪਨੀ ਵੱਲੋਂ ਕੰਮ ਸ਼ੁਰੂ ਕੀਤੇ ਜਾਣ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਸਨ। ਉਥੇ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਸੀ ਕਿ ਟੋਲ ਟੈਕਸ ਦੀਆਂ ਦਰਾਂ ਵਿਚ ਭਾਰੀ ਵਾਧਾ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵੱਲੋਂ ਆਪਣੇ ਧਰਨੇ ਟੋਲ ਪਲਾਜ਼ਾ ਤੋਂ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਬਾਰੇ ਅੱਜ ਜੰਡਿਆਲਾ ਗੁਰੂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਵੱਖ-ਵੱਖ ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਪੱਕੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਟੋਲ ਪਲਾਜ਼ਾ ਦੀਆਂ ਦਰਾਂ ਵਿਚ 40 ਫ਼ੀਸਦੀ ਤਕ ਰੇਟ ਵਧਾਏ ਜਾ ਰਹੇ ਹਨ। ਜਿਨ੍ਹਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਉਂਕਿ ਲੋਕਾਂ ਨੂੰ ਇਹ ਲੱਗੇਗਾ ਕਿ ਕਿਸਾਨਾਂ ਦੇ ਕਾਰਨ ਹੀ ਇਹ ਟੋਲ ਦਰਾਂ ਵਧੀਆ ਹਨ।

ਅੱਜ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ ਉਪਰ ਵੀ ਜਿੱਥੇ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੰਮ ਸ਼ੁਰੂ ਕੀਤੇ ਜਾਣ ਦੀ ਤਿਆਰੀ ਕੀਤੀ ਗਈ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕਰ ਦਿੱਤਾ ਗਿਆ ਕਿ ਟੋਲ ਪਲਾਜ਼ਾ ਤੋਂ ਧਰਨਾ ਨਹੀਂ ਚੁੱਕਿਆ ਜਾਵੇਗਾ। ਟੋਲ ਕੰਪਨੀਆਂ ਨੇ ਆਖਿਆ ਹੈ ਕਿ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।