ਪੰਜਾਬ ਦੇ ਥਾਣਿਆਂ ਚ ਹੁਣ ਜਨਤਾ ਨੂੰ ਮੁਲਾਜ਼ਮ ਕਹਿਣਗੇ ‘ਜੀ ਆਇਆਂ ਨੂੰ’ ! ਦਿੱਤੀ ਜਾ ਰਹੀ ਵਿਸ਼ੇਸ਼ ਟਰੇਨਿੰਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਕੁਝ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦੇ ਵਿਚ ਵੀ ਸੁਧਾਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਕੁਝ ਨਾ ਕੁਝ ਵੱਖਰਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਉਥੇ ਹੀ ਲੋਕਾਂ ਨੂੰ ਬੇਹਤਰੀਨ ਸੇਵਾਵਾਂ ਦੇਣ ਵਾਸਤੇ ਵੱਖ-ਵੱਖ ਵਿਭਾਗਾਂ ਵਿੱਚ ਕਾਫੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਇਸ ਵਾਸਤੇ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਮੁਲਾਜ਼ਮਾਂ ਵਾਸਤੇ ਖਾਸ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਥਾਣਿਆਂ ਵਿੱਚ ਜਨਤਾ ਨੂੰ ਮੁਲਾਜ਼ਮਾਂ ਵੱਲੋਂ ਜੀ ਆਇਆਂ ਆਖਿਆ ਜਾਵੇਗਾ ਜਿਸ ਵਾਸਤੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿਥੇ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਵਾਸਤੇ ਤਾਇਨਾਤ ਕੀਤਾ ਗਿਆ ਹੈ। ਉਥੇ ਹੀ ਪੁਲੀਸ ਵੱਲੋਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵੀ ਸਮੇਂ ਸਿਰ ਹਲ ਕੀਤਾ ਜਾਂਦਾ ਹੈ ਪਰ ਪੰਜਾਬ ਸਰਕਾਰ ਵਲੋਂ ਹੁਣ ਪੁਲਿਸ ਵੱਲੋਂ ਆਮ ਜਨਤਾ ਨੂੰ ਪੂਰਾ ਇੱਜ਼ਤ-ਮਾਣ ਦਿਲਾਉਣ ਵਾਸਤੇ ਪੰਜਾਬ ਦੇ ਥਾਣਿਆਂ ਵਿੱਚ ਤੈਨਾਤ ਪੁਲੀਸ ਮੁਲਾਜ਼ਮਾਂ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ। ਜਿੱਥੇ ਹੁਣ ਥਾਣਿਆਂ ਦੇ ਵਿੱਚ ਤੈਨਾਤ ਪੁਲੀਸ ਮੁਲਾਜ਼ਮਾਂ ਵੱਲੋਂ ਕਿਸੇ ਦੇ ਨਾਲ ਵੀ ਤੂੰ ਤੜਾਕ ਨਹੀਂ ਕੀਤੀ ਜਾ ਸਕਦੀ। ਉਥੇ ਹੀ ਪੁਲਸ ਮੁਲਾਜ਼ਮਾਂ ਵੱਲੋਂ ਪੁਲਿਸ ਥਾਣਿਆਂ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਜੀ ਆਇਆਂ ਆਖਿਆ ਜਾਵੇਗਾ।

ਕਿਉਂਕਿ ਅਜਿਹੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ ਕਿ ਥਾਣਿਆਂ ਵਿਚ ਆਪਣੀ ਸਮੱਸਿਆ ਨੂੰ ਲੈ ਕੇ ਆਉਣ ਵਾਲੇ ਲੋਕਾਂ ਦੇ ਨਾਲ ਪੁਲਸ ਮੁਲਾਜ਼ਮਾਂ ਵੱਲੋਂ ਸਹੀ ਵਿਵਹਾਰ ਨਹੀਂ ਕੀਤਾ ਜਾਂਦਾ ਅਤੇ ਸਨਮਾਨ ਨਹੀਂ ਦਿੱਤਾ ਜਾਂਦਾ। ਜਿਸ ਦੇ ਚਲਦਿਆਂ ਹੋਇਆਂ ਹੁਣ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਪੁਲਿਸ ਥਾਣਿਆਂ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੇ ਨਾਲ ਸਨਮਾਨ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਸਨਮਾਨ ਨਾਲ ਹੱਲ ਕੀਤਾ ਜਾਵੇ।