ਪੰਜਾਬ ਦੇ ਦੁਕਾਨਦਾਰ ਹੋ ਜਾਣ ਸਾਵਧਾਨ – ਆਈ ਵੱਡੀ ਖਬਰ ਹੋ ਰਿਹਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਲੋਕਾਂ ਵੱਲੋਂ ਕਰੋਨਾ ਦੇ ਦੌਰ ਵਿੱਚੋਂ ਨਿਕਲ ਕੇ ਹੁਣ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਕਰੋਨਾ ਦੇ ਦੌਰ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਹੋਣਾ ਪੈ ਗਿਆ। ਜਿੱਥੇ ਲੋਕਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਉਥੇ ਹੀ ਚੋਰੀ ਠੱਗੀ ਅਤੇ ਲੁਟ-ਖੋਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਿਕ ਅਨਸਰਾਂ ਵੱਲੋਂ ਵੀ ਕੋਈ ਨਾ ਕੋਈ ਤਰੀਕਾ ਅਪਣਾ ਲਿਆ ਜਾਂਦਾ ਹੈ। ਜਿਨ੍ਹਾਂ ਵੱਲੋਂ ਆਏ ਦਿਨ ਹੀ ਨਵੇਂ ਤਰੀਕੇ ਅਪਣਾ ਕੇ ਲੋਕਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਪੰਜਾਬ ਦੇ ਦੁਕਾਨਦਾਰਾਂ ਬਾਰੇ ਇਥੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲੇ ਤਪਾ ਮੰਡੀ ਤੋ ਸਾਹਮਣੇ ਆਏ ਹਨ। ਜਿੱਥੇ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਸਥਾਨਕ ਮੰਡੀ ਵਿੱਚ ਦੁਕਾਨਦਾਰਾਂ ਨੂੰ ਠੱਗੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਵੱਲੋਂ ਦੱਸਿਆ ਗਿਆ ਹੈ ਕਿ। ਜਿੱਥੇ ਉਸਦੀ ਪਿੰਡ ਵਿੱਚ ਇੱਕ ਕਰਿਆਨੇ ਦੀ ਦੁਕਾਨ ਹੈ, ਉਥੇ ਹੀ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਸ ਦੁਕਾਨਦਾਰ ਰਕੇਸ਼ ਕੁਮਾਰ ਤੋਂ ਭੁਜੀਏ ਦੇ ਪੈਕਟ ਲਏ ਗਏ ਸਨ ਜਿਸ ਬਦਲੇ ਉਹਨਾਂ ਵੱਲੋਂ 2000 ਦਾ ਨੋਟ ਦੇ ਦਿੱਤਾ ਗਿਆ।

ਜਿੱਥੇ ਉਸ ਵਿਅਕਤੀ ਵੱਲੋਂ ਸਾਢੇ ਸਤਾਰਾਂ ਸੌ ਰੁਪਏ ਉਨ੍ਹਾਂ ਮੋਟਰਸਾਈਕਲ ਸਵਾਰਾਂ ਨੂੰ ਵਾਪਸ ਦਿੱਤੇ ਜਾਣੇ ਸਨ। ਉਥੇ ਹੀ ਉਨ੍ਹਾਂ ਵੱਲੋਂ ਦੁਕਾਨਦਾਰ ਨੂੰ ਆਪਣੀਆਂ ਗੱਲਾਂ ਵਿੱਚ ਪਾ ਲਿਆ ਗਿਆ ਅਤੇ 2000 ਦਾ ਨੋਟ ਵੀ ਝਪਟ ਲਿਆ ਗਿਆ।

ਇਸ ਤਰ੍ਹਾਂ ਹੀ ਇੱਕ ਹੋਰ ਦੁਕਾਨਦਾਰ ਨਾਲ ਅਜਿਹੀ ਘਟਨਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ , ਜਿੱਥੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਤੇਲ ਦੀਆਂ ਬੋਤਲਾਂ ਲੈ ਕੇ 2000 ਦਾ ਨੋਟ ਦਿੱਤਾ ਜਾ ਰਿਹਾ ਸੀ, ਉੱਥੇ ਹੀ ਉਸ ਦੁਕਾਨਦਾਰ ਨੂੰ ਵੀ ਗਲਾਂ ਵਿੱਚ ਪਾਕੇ ਬਕਾਏ ਦੇ ਬਣਦੇ ਪੈਸੇ ਲੈ ਕੇ ਅਤੇ 2000 ਦਾ ਨੋਟ ਲੈ ਕੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਇਨ੍ਹਾਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਪੁਲਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ਤੇ ਇਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।