ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਜਿੱਥੇ ਬਹੁਤ ਸਾਰੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਪੰਜਾਬ ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀਆਂ ਸਹੂਲਤਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਉਥੇ ਹੀ ਲੋਕਾਂ ਵਿਚ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਨੂੰ ਲੈ ਕੇ ਖੁਸ਼ੀ ਵੀ ਵੇਖੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਲਈ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਧਾਰਮਿਕ ਅਸਥਾਨਾਂ ਤੇ ਜਾ ਕੇ ਨਤਮਸਤਕ ਹੋਇਆ ਗਿਆ ਹੈ। ਉਥੇ ਹੀ ਲੋਕਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਗਏ ਹਨ।
ਉਨ੍ਹਾਂ ਵੱਲੋਂ ਪੰਜਾਬ ਨੂੰ ਇੱਕ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਵੱਲੋਂ ਬੁੱਧਵਾਰ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਸਵੇਰ ਤੋਂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਅਤੇ ਰਾਮ ਤੀਰਥ ਮੰਦਰ ਵਿਖੇ ਨਤਮਸਤਕ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ 3 ਵਜੇ ਤੱਕ ਖੁੱਲ੍ਹੇ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ ਜਿਥੇ ਦਫ਼ਤਰ ਦਾ ਸਾਰਾ ਕੰਮ ਅਫਸਰਾਂ ਵੱਲੋਂ ਕੀਤਾ ਜਾਵੇਗਾ।
ਉਥੇ ਹੀ ਲੋਕਾਂ ਵੱਲੋਂ ਇਸ ਗੱਲ ਦੀ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਕਿ ਜਿਥੇ ਪਹਿਲਾਂ ਮੁੱਖ ਮੰਤਰੀ ਦੇ ਦਫਤਰ ਦਾ ਸਮਾਂ ਫਿਰ ਲੋਕਾਂ ਵੱਲੋਂ ਵੇਖਿਆ ਜਾਂਦਾ ਸੀ ਜਿਥੇ ਦਫ਼ਤਰ ਕੁਝ ਸਮੇਂ ਲਈ ਹੀ ਖੋਲ੍ਹਿਆ ਜਾਂਦਾ ਸੀ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਦਫ਼ਤਰ ਨੂੰ ਖੋਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿੱਥੇ 15 ਘੰਟੇ ਕੰਮਕਾਜ ਕੀਤਾ ਜਾਵੇਗਾ। ਜਿਸ ਦੀ ਸ਼ੁਰੂਆਤ ਪੰਜਾਬ ਦੇ ਨਵੇਂ ਮੁੱਖ ਮੰਤਰੀ ਜੀ ਵੱਲੋਂ ਕੀਤੀ ਗਈ ਹੈ।
ਉਥੇ ਹੀ ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ 11 ਵਜੇ ਸਿਵਲ ਸਕੱਤਰੇਤ ਵਿਖੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਜਿੱਥੇ ਪਹਿਲਾਂ ਸਾਬਕਾ ਮੁੱਖ ਮੰਤਰੀ ਵੱਲੋਂ ਆਨਲਾਈਨ ਹੀ ਇਹ ਮੀਟਿੰਗ ਕੀਤੀ ਜਾ ਰਹੀ ਸੀ। ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਘਰ ਤੋਂ ਸਾਰਾ ਕੰਮ ਕੀਤਾ ਜਾ ਰਿਹਾ ਸੀ ਉੱਥੇ ਹੀ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਫਤਰ ਵਿੱਚ ਬੈਠ ਕੇ ਸਾਰਾ ਕੰਮ ਕੀਤਾ ਜਾਵੇਗਾ।
Previous Postਹੁਣੇ ਹੁਣੇ ਪੰਜਾਬ ਚ ਇਥੇ ਇਸ ਦਿਨ ਦੀ ਛੁੱਟੀ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਹਿਮਾਚਲ ਚ ਮਚੀ ਤਬਾਹੀ ਫਿਰ ਫਟਿਆ ਬਦਲ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ