ਪੰਜਾਬ ਦੇ ਨੌਜਵਾਨ ਨੇ ਕੈਨੇਡਾ ਚ ਵਧਾਇਆ ਨਾਮ , ਹੋਇਆ ਪੁਲਿਸ ਚ ਭਰਤੀ

ਆਈ ਤਾਜਾ ਵੱਡੀ ਖਬਰ 

ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ, ਜਿੱਥੇ ਉਹਨਾਂ ਵੱਲੋਂ ਆਪਣੀ ਮਿਹਨਤ ਸਦਕਾ ਪੂਰੇ ਪੰਜਾਬ ਦਾ ਨਾਮ ਦੁਨੀਆਂ ਭਰ ਦੇ ਵਿੱਚ ਰੋਸ਼ਨ ਕੀਤਾ ਜਾਂਦਾ ਹੈ l ਹੁਣ ਇੱਕ ਅਜਿਹੇ ਹੀ ਨੌਜਵਾਨ ਬਾਰੇ ਦੱਸਾਂਗੇ ਜਿਸ ਨੇ ਕਨੇਡਾ ਦੇ ਵਿੱਚ ਪੰਜਾਬ ਦਾ ਨਾਮ ਚਮਕਾ ਦਿੱਤਾ ਹੈ, ਜਿਸਦਾ ਕਾਰਨ ਹੈ ਕਿ ਉਹ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਚੁੱਕਿਆ ਹੈ l ਜਿਸ ਕਾਰਨ ਪੂਰੇ ਪੰਜਾਬ ਭਰ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ l ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਜ਼ਿਲ੍ਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ‘ਚ ਭਰਤੀ ਹੋ ਕੇ ਪੂਰੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ।

ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਆਪਣੇ ਪਿਤਾ ਵਾਂਗ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਆਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਨੌਜਵਾਨ ਜਸ਼ਨਪ੍ਰੀਤ ਦੇ ਪਿਤਾ ਪੰਜਾਬ ਪੁਲਿਸ ‘ਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ।

ਜਸ਼ਨਪ੍ਰੀਤ ਨੇ ਆਪਣੀ ਜੀਵਨ ਵਿੱਚ ਸਖਤ ਮਿਹਨਤ ਕੀਤੀ ਜਿਸ ਕਾਰਨ ਉਹ ਕੈਨੇਡਾ ਵਿੱਚ ਫੈਡਰਲ ਕਰੈਕਸ਼ਨਲ ਅਫਸਰ ਬਣ ਕੇ ਉਸ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਗੋਂ ਆਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।

ਜਸ਼ਨ ਨੇ ਪ੍ਰੀਤ ਦੀ ਉਪਲਬਧੀ ਦੇ ਚਲਦੇ ਉਸਦੇ ਪਿੰਡ ਵਿੱਚ ਖੁਸ਼ੀਆਂ ਦਾ ਮਾਹੌਲ ਹੈ ਤੇ ਲੋਕ ਲੱਡੂ ਵੰਡ ਕੇ ਖੁਸ਼ੀਆਂ ਮਨਾਉਂਦੇ ਪਏ ਹਨ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ 2021 ਵਿੱਚ ਕੈਨੇਡਾ ਲਈ ਪੀ.ਆਰ. ਵੀ ਮਿਲ ਗਈ। ਜਸ਼ਨਪ੍ਰੀਤ ਇੱਥੇ ਹੀ ਨਹੀਂ ਰੁਕਿਆ, ਉਸ ਨੇ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ , ਫਿਰ ਆਖਰਕਾਰ ਉਸ ਵੱਲੋਂ ਇਹ ਅਹੁਦਾ ਪ੍ਰਾਪਤ ਕੀਤਾ ਗਿਆ।