ਪੰਜਾਬ ਦੇ ਪਿੰਡਾਂ ਲਈ ਸਰਕਾਰ ਨੇ ਚੁਕਿਆ ਵੱਡਾ ਕਦਮ , ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਲੋਕਾਂ ਦੀ ਮੁਸ਼ਕਿਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਕਈ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਰਕਾਰ ਵੱਲੋਂ ਜਿਥੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਵੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਮੰਡਲ ਵਿਚ ਵੀ ਜਿਥੇ ਪਾਰਟੀ ਵੱਲੋਂ ਫੇਰ ਬਦਲ ਕੀਤਾ ਗਿਆ ਹੈ ਉਥੇ ਹੀ ਵੱਖ ਵੱਖ ਅਹੁਦਿਆਂ ਤੇ ਵੱਖ-ਵੱਖ ਮੰਤਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਵੱਲੋਂ ਜਿੱਥੇ ਆਪਣੇ ਵਿਭਾਗ ਦੇ ਕੰਮ-ਕਾਜ ਸਹੀ ਢੰਗ ਨਾਲ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਸਭ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।.

ਹੁਣ ਪੰਜਾਬ ਦੇ ਪਿੰਡਾਂ ਲਈ ਸਰਕਾਰ ਵੱਲੋਂ ਇਹ ਵੱਡਾ ਕਦਮ ਚੁੱਕਿਆ ਹੈ ਜਿਸ ਬਾਰੇ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਂਦੇ ਕਦਮਾਂ ਦੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ 500 ਪਿੰਡਾਂ ਨੂੰ ਜਲਦ ਹੀ ਸਮਾਰਟ ਪਿੰਡਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਹ ਜਾਣਕਾਰੀ ਪਿੰਡ ਜੇਠੂਕੇ ਵਿਖੇ ਦਿੱਤੀ ਗਈ ਹੈ ਜਿੱਥੇ ਉਹ ਸਵਰਗੀ ਲਾਭ ਸਿੰਘ ਦੇ ਸਮੂੰਹ ਪ੍ਰਵਾਰ ਐਨ ਆਰ ਆਈਜ਼ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।

ਉੱਥੇ ਹੀ ਉਹਨਾਂ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਐੱਨ ਆਰ ਆਈਜ਼ ਦੇ ਮਾਮਲੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ 650 ਐਨ ਆਰ ਆਈਜ਼ ਦੇ ਮਾਮਲੇ ਸਨ। ਜਿਨ੍ਹਾਂ ਨੂੰ ਉੱਚ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌਂਪਿਆ ਗਿਆ ਹੈ।

ਉੱਥੇ ਹੀ ਅਜਿਹੇ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਤੇ ਜਿਥੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਬਿਰਾਜਮਾਨ ਸਨ ਉੱਥੇ ਹੀ ਮੰਤਰੀ ਧਾਲੀਵਾਲ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅੰਦਰ ਵਾਪਾਰ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਾਸਤੇ ਬਹੁਤ ਸਾਰੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ।