ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈਕੇ ਆਈ ਵੱਡੀ ਖਬਰ, ਮਾਪਿਆਂ ਚ ਛਾਇਆ ਰੋਸ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਸਮੇਂ ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਸੀ ਉਥੇ ਹੀ ਬਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਏ ਜਾਣ ਦੇ ਬਾਵਜੂਦ ਵੀ ਸਕੂਲਾਂ ਵੱਲੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਸਨ ਜਿਸ ਕਾਰਨ ਉਹ ਮਾਪਿਆਂ ਵੱਲੋਂ ਅਦਾਲਤ ਦਾ ਰੁੱਖ ਵੀ ਕੀਤਾ ਗਿਆ ਸੀ। ਕਿਉਂਕਿ ਬੱਚੇ ਸਕੂਲ ਨਹੀਂ ਜਾ ਰਹੇ ਸਨ ਅਤੇ ਬੱਚਿਆਂ ਦੀ ਆਨਲਾਈਨ ਪੜ੍ਹਾਈ ਦਾ ਖਰਚਾ ਵੀ ਮਾਪਿਆਂ ਵੱਲੋਂ ਚੁੱਕਿਆ ਜਾ ਰਿਹਾ ਸੀ ਜਿੱਥੇ ਡਾਟਾ ਖ਼ਰਚ ਕੀਤਾ ਜਾ ਰਿਹਾ ਸੀ ਅਤੇ ਨਵੇਂ ਫ਼ੋਨ ਖਰੀਦੇ ਜਾ ਰਹੇ ਸਨ। ਉਥੇ ਹੀ ਨਿੱਜੀ ਸਕੂਲਾਂ ਵੱਲੋਂ ਬੱਸ ਕਿਰਾਏ ਅਤੇ ਹੋਰ ਫੀਸਾਂ ਮਾਪਿਆਂ ਤੋਂ ਵਸੂਲੀਆ ਜਾ ਰਹੀਆਂ ਸਨ।

ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮਾਪੇ ਰੋਸ ਵਿੱਚ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿੱਜੀ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਉਨ੍ਹਾਂ ਵੱਲੋਂ ਇਸ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਜਿਸ ਨਾਲ ਮਾਪਿਆਂ ਨੂੰ ਇਕ ਵੱਡੀ ਰਾਹਤ ਮਿਲੀ ਸੀ। ਪਰ ਹੁਣ ਇਕ ਵਾਰ ਫਿਰ ਨਿੱਜੀ ਸਕੂਲਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਹੋਇਆ ਇਸ ਫੈਸਲੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਥੇ ਹੀ ਨਿੱਜੀ ਸਕੂਲਾਂ ਵੱਲੋਂ 8 ਫੀਸਦੀ ਦਾ ਵਾਧਾ ਫੀਸਾਂ ਵਿਚ ਕਰ ਦਿੱਤਾ ਗਿਆ ਹੈ। ਜਿੱਥੇ ਨਿੱਜੀ ਸਕੂਲਾਂ ਦੇ ਪ੍ਰਬੰਧਨ ਅਤੇ ਅਧਿਕਾਰੀਆਂ ਵਲੋ ਸੁਪਰੀਮ ਕੋਰਟ ਦੇ ਫ਼ੈਸਲੇ ਅਤੇ ਸਿੱਖਿਆ ਦੇ ਅਧਿਕਾਰ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਕਾਨੂੰਨ ਹਰ ਸਾਲ ਪ੍ਰਾਈਵੇਟ ਸਕੂਲਾਂ ਨੂੰ ਅੱਠ ਪ੍ਰਤੀਸ਼ਤ ਤੱਕ ਫੀਸਾਂ ਚ ਵਾਧਾ ਕਰਨ ਦੀ ਇਜ਼ਾਜਤ ਦਿੰਦਾ ਹੈ।

ਉੱਥੇ ਹੀ ਇਸ ਕਾਨੂੰਨ ਦੇ ਤਹਿਤ ਉਨ੍ਹਾਂ ਵੱਲੋਂ ਫੀਸਾਂ ਵਿਚ ਵਾਧਾ ਕੀਤਾ ਗਿਆ ਹੈ ਜੋ ਕਿ ਕਾਨੂੰਨ ਵੱਲੋਂ ਲਾਗੂ ਕੀਤੇ ਗਏ ਅਧਿਕਾਰਾਂ ਦੇ ਤਹਿਤ ਹੈ। ਇਸ ਲਈ ਨਿੱਜੀ ਸਕੂਲਾਂ ਵੱਲੋਂ ਸਰਕਾਰ ਦੇ ਫੈਸਲੇ ਦੀ ਪਰਵਾਹ ਨਾ ਕਰਦੇ ਹੋਏ ਫੀਸਾਂ ਵਿੱਚ ਇਹ ਵਾਧਾ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਖਬਰ ਨੂੰ ਸੁਣ ਕੇ ਬੱਚਿਆਂ ਦੇ ਮਾਪਿਆਂ ਵਿਚ ਰੋਸ ਵੇਖਿਆ ਜਾ ਰਿਹਾ ਹੈ।