ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਦਾਲਤ ਵਲੋਂ ਸੰਮਨ ਜਾਰੀ, 25 ਜੁਲਾਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਪੰਜਾਬ ਦੇ ਲੋਕਾਂ ਵੱਲੋਂ ਇਸ ਵਾਰ ਚੋਣਾਂ ਵਿੱਚ ਬਹੁਤ ਵੱਡਾ ਬਦਲਾਅ ਕੀਤਾ ਗਿਆ ਸੀ ਅਤੇ ਰਵਾਇਤੀ ਪਾਰਟੀਆਂ ਨੂੰ ਮੌਕਾ ਨਾ ਦੇ ਕੇ ਇਸ ਵਾਰ ਨਵੀਂ ਪਾਰਟੀ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਗਿਆ ਹੈ ਕੁਝ ਵੱਖਰਾ ਕੀਤਾ ਜਾ ਸਕੇ ਤੇ ਬਦਲਾਅ ਲਿਆਂਦਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਗਿਆ ਹੈ ਉਥੇ ਹੀ ਲੋਕਾਂ ਦੇ ਪੱਖ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਵੀ ਲਏ ਗਏ ਹਨ ਜਿਸ ਨਾਲ ਸਾਰੇ ਲੋਕਾਂ ਨਾਲ ਇਨਸਾਫ਼ ਕੀਤਾ ਜਾ ਸਕੇ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਗਿਆ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਸਰਕਾਰੀ ਜ਼ਮੀਨਾਂ ਉੱਪਰ ਕੀਤੇ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਹੁਣ ਪੰਜਾਬ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ 30 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਨੂੰ ਲੈ ਕੇ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਉਥੇ ਹੀ ਇਸ ਮਾਮਲੇ ਦੇ ਤਹਿਤ ਹੁਣ ਖਰੜ ਦੀ ਅਦਾਲਤ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੰਮਨ ਜਾਰੀ ਕੀਤੇ ਗਏ ਹਨ ਜਿਥੇ ਉਨ੍ਹਾਂ ਨੂੰ 25 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਸਿਸਵਾਂ ਦੇ ਵਿੱਚ ਕੈਪਟਨ ਬਿਕਰਮਜੀਤ ਸਿੰਘ ਤੋਂ ਜ਼ਮੀਨ ਛੁਡਵਾਈ ਗਈ ਸੀ ਜੋ ਕੇ ਆਖਿਆ ਗਿਆ ਸੀ ਕੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ ਜਿਸ ਦੇ ਤਹਿਤ ਉਨ੍ਹਾਂ ਵੱਲੋਂ ਅਦਾਲਤ ਦਾ ਰੁਖ਼ ਕੀਤਾ ਗਿਆ ਸੀ।

ਉਥੇ ਹੀ ਉਨ੍ਹਾਂ ਵੱਲੋਂ ਪੰਚਾਇਤੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਅਦਾਲਤ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇਸ ਮਾਮਲੇ ਸਬੰਧੀ 25 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਣ ਜਾਰੀ ਕਰ ਦਿੱਤੇ ਗਏ ਹਨ। ਦੱਸਿਆ ਗਿਆ ਹੈ ਕਿ ਜਿੱਥੇ 28 ਅਪ੍ਰੈਲ ਨੂੰ ਸਮਰਪਿਤ ਪੰਚਾਇਤੀ ਜ਼ਮੀਨ ਤੇ ਇਹ ਕਾਰਵਾਈ ਕੀਤੀ ਗਈ ਸੀ। ਉਥੇ ਹੀ ਹੁਣ ਜ਼ਮੀਨ ਤੋਂ ਕਬਜ਼ਾ ਛੁਡਾਊਣ ਨਾਲ ਇਸ ਸਬੰਧਤ ਮਾਮਲੇ ਤੇ ਚਲਦਿਆਂ ਹੋਇਆਂ ਹੀ ਸੰਮਨ ਜਾਰੀ ਕੀਤੇ ਗਏ ਹਨ।