ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਜਿੱਥੇ ਦੇਸ਼ ਵਿਦੇਸ਼ ਵਿੱਚ ਅਜੇ ਵੀ ਸ਼ੋਕ ਦੀ ਲਹਿਰ ਹੈ ਉੱਥੇ ਹੀ ਹਰ ਇੱਕ ਇਨਸਾਨ ਵੱਲੋਂ ਉਸਦੇ ਮਾਪਿਆਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਸਾਰੇ ਲੋਕਾਂ ਵੱਲੋਂ ਜਿੱਥੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਹੋਣ ਦਾ ਏਹਸਾਸ ਉਹਨਾਂ ਨੂੰ ਕਰਵਾਇਆ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਵੀ ਉਨ੍ਹਾਂ ਦੇ ਘਰ ਸ਼ਿਰਕਤ ਕਰਕੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਦੁੱਖ ਨੂੰ ਵੰਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਕੱਲ ਜਿਥੇ ਆਮ ਆਦਮੀ ਪਾਰਟੀ ਤੋਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਸਿੰਘ ਧਾਰੀਵਾਲ ਵੀ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਅਤੇ ਪਰਿਵਾਰ ਦੇ ਨਾਲ ਦੁੱਖ ਪ੍ਰਗਟ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਅੱਜ ਆਪਣੇ ਜੱਦੀ ਪਿੰਡ ਪਹੁੰਚੇ ਉਥੇ ਹੀ ਉਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਵੀ ਦੁੱਖ ਸਾਂਝਾ ਕਰਨ ਪਹੁੰਚੇ। ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ।ਉਥੇ ਹੀ ਆਮ ਆਦਮੀ ਪਾਰਟੀ ਦਾ ਕੋਈ ਨੁਮਾਇੰਦਾ ਉਨ੍ਹਾਂ ਦੇ ਸੰਸਕਾਰ ਤੇ ਨਾ ਪਹੁੰਚਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਸੀ ਅਤੇ ਇਸ ਘਟਨਾ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮਾਨਸਾ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ। ਜਿਸ ਸਮੇਂ ਲੋਕਾਂ ਨੂੰ ਭਗਵੰਤ ਮਾਨ ਦੇ ਆਉਣ ਦੀ ਖ਼ਬਰ ਮਿਲੀ ਤਾਂ ਲੋਕਾਂ ਵਿੱਚ ਰੋਸ ਵੇਖਿਆ ਗਿਆ ਕਿਉਂਕਿ ਪੰਜਾਬ ਸਰਕਾਰ ਵੱਲੋਂ ਜਿਥੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਿੱਚ ਕਮੀ ਕੀਤੀ ਗਈ ਸੀ।
ਉੱਥੇ ਹੀ ਉਸ ਦੇ ਦੋ ਦਿਨ ਬਾਅਦ ਉਸ ਉਪਰ ਇਹ ਹਮਲਾ ਕਰ ਦਿੱਤਾ ਗਿਆ ਸੀ। ਸਿਧੂ ਮੁਸੇ ਵਾਲਾ ਦੇ ਪਿੰਡ ਵਿੱਚ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਉਥੇ ਹੀ ਸਿੱਧੂ ਮੂਸੇਵਾਲਾ ਦੇ ਘਰ ਹੋਰ ਲੋਕਾਂ ਦਾ ਆਉਣਾ-ਜਾਣਾ ਬੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਭਾਜਪਾ ਦੇ ਆਗੂਆਂ ਵਿੱਚ ਗਜੇਂਦਰ ਸ਼ੇਖਾਵਤ ਅਤੇ ਸੁਨੀਲ ਜਾਖੜ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ।
Previous Postਫਿਰੋਜਪੁਰ ਜੇਲ ਦੇ ਅੰਦਰ ਮੂਸੇਵਾਲ ਦੇ ਕਤਲ ਨੂੰ ਲੈ ਕੇ ਹੋਈ ਕੈਦੀਆਂ ਚ ਭਿਆਨਕ ਕੁੱਟਮਾਰ – ਤਾਜਾ ਵੱਡੀ ਖਬਰ
Next Postਸੁਰੱਖਿਆ ਮੁਲਾਜਮਾ ਨੇ ਕੀਤੇ ਵੱਡੇ ਖੁਲਾਸੇ ਗੋਲਗੱਪੇ ਖਾਣ ਗਿਆ ਸੀ ਮੂਸੇਵਾਲਾ ਅਤੇ ਪਿਸਤੌਲ ਚ ਇਸ ਲਈ ਸਨ 2 ਹੀ ਗੋਲੀਆਂ