ਪੰਜਾਬ ਦੇ ਮੁੱਖਮੰਤਰੀ ਭਗਵੰਤ ਨੇ ਦਿੱਤਾ ਵੱਡਾ ਬਿਆਨ, ‘ਜਲਦ ਹੋਵੇਗੀ ਕਾਰਵਾਈ- ਭ੍ਰਿਸ਼ਟ ਨੇਤਾਵਾਂ ਦੀ ਲਿਸਟ ਤਿਆਰ’

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲਗਾਤਾਰ ਬਹੁਤ ਸਾਰੇ ਬਦਲਾਅ ਲਿਆਂਦੇ ਜਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਸਾਬਕਾ ਵਿਧਾਇਕਾਂ ਨੂੰ ਇਸ ਜੇਲ ਵਿੱਚ ਡੱਕਿਆ ਗਿਆ ਹੈ। ਇਸ ਸਮੇਂ ਜਿਥੇ ਸੰਗਰੂਰ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਸਮੇਂ ਸੰਗਰੂਰ ਦਾ ਰੁਖ਼ ਕੀਤਾ ਗਿਆ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਿਥੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਥੇ ਹੀ ਹੁਣ ਸੰਗਰੂਰ ਦੀ ਇਸ ਸੀਟ ਤੋਂ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਹੁਣ ਵੱਡਾ ਬਿਆਨ ਦਿੱਤਾ ਗਿਆ ਹੈ ਉਥੇ ਹੀ ਜਲਦ ਕਾਰਵਾਈ ਹੋਵੇਗੀ ਅਤੇ ਭ੍ਰਿਸ਼ਟ ਨੇਤਾਵਾਂ ਦੀ ਲਿਸਟ ਤਿਆਰ ਕੀਤੀ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸੰਗਰੂਰ ਦੀ ਜਿਮਨੀ ਚੋਣ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ ਰੋਡ ਸ਼ੋ ਲਈ ਸੰਗਰੂਰ ਆਏ ਹੋਏ ਸਨ ਉਥੇ ਹੀ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਵੀ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਸੰਗਰੂਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਵੋਟਾਂ ਮੰਗੀਆਂ ਗਈਆਂ।

ਉਥੇ ਹੀ ਲੋਕਾਂ ਨੂੰ ਗੁਰਮੇਲ ਸਿੰਘ ਦੇ ਹੱਕ ਵਿੱਚ ਵੋਟ ਪਾਏ ਜਾਣ ਵਾਸਤੇ ਵੀ ਅਪੀਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਪੰਜਾਬ ਵਿੱਚੋਂ ਜਿੱਥੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਉਥੇ ਹੀ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਵੀ ਜਲਦ ਹੀ ਠੀਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਜਿਥੇ ਬਹੁਤ ਸਾਰੇ ਸਿਆਸਤਦਾਨਾਂ ਵੱਲੋਂ ਪੰਜਾਬ ਸੂਬੇ ਨੂੰ ਲੁੱਟਿਆ ਗਿਆ ਸੀ ਉਥੇ ਹੀ ਉਨ੍ਹਾਂ ਦੇ ਖਿਲਾਫ ਹੁਣ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ ਅਤੇ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ।

ਉਨ੍ਹਾਂ ਆਖਿਆ ਕਿ ਜਿੱਥੇ ਭਰਿਸ਼ਟਾਚਾਰ ਅਤੇ ਮਾਫ਼ੀਆ ਵਿੱਚ ਸਾਥ ਦੇਣ ਵਾਲੇ ਭਰਿਸ਼ਟ ਨੇਤਾ ਇਸ ਸਮੇਂ ਘਬਰਾਏ ਹੋਏ ਦਿਖਾਈ ਦੇ ਰਹੇ ਹਨ ਉਥੇ ਹੀ ਜੇਲ੍ਹ ਵਿੱਚ ਜਾਣ ਤੋਂ ਵੀ ਡਰਦੇ ਦਿਖਾਈ ਦੇ ਰਹੇ ਹਨ। ਜਿਸ ਦੇ ਚਲਦਿਆਂ ਹੋਇਆਂ ਵਿਰੋਧੀਆਂ ਵੱਲੋਂ ਹੁਣ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਹੋਏ ਭਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲੋਕਾਂ ਨੂੰ ਮੁਹਈਆ ਕਰਵਾਇਆ ਜਾਵੇਗਾ ਅਤੇ ਬਿਹਤਰ ਸੇਵਾਵਾਂ ਮੁਹਈਆ ਕਰਵਾਉਣਾ ਹੀ ਆਮ ਆਦਮੀ ਪਾਰਟੀ ਦਾ ਏਜੰਡਾ ਹੈ।