ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਵਿਧਾਨਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਜਿੱਤ ਮਿਲੀ ਹੈ ਉਥੇ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਸੰਗਰੂਰ ਤੋਂ ਐਮ ਪੀ ਦੀ ਸੀਟ ਖਾਲੀ ਹੋ ਗਈ ਸੀ। ਉਥੇ ਹੀ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਇਸ ਸਮੇਂ ਸਿਆਸੀ ਅਖਾੜਾ ਭਖਿਆ ਹੋਇਆ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ 23 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਲਗਾਤਾਰ ਜੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਜਿਥੇ ਸਾਰੀ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪ੍ਰਚਾਰ ਕੀਤਾ ਗਿਆ ਹੈ। ਹੁਣ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਪਾਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸੰਗਰੂਰ ਦੀਆਂ ਚੋਣਾਂ ਨੂੰ ਲੈ ਕੇ ਅੱਜ ਰੋਡ ਸੋ ਕੀਤਾ ਜਾ ਰਿਹਾ ਹੈ। ਉਥੇ ਹੀ ਕੱਲ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਸੰਗਰੂਰ, ਸੁਨਾਮ ਅਤੇ ਬਰਨਾਲਾ ਦੇ ਵਿੱਚ ਹਲਕੇ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਉਨ੍ਹਾਂ ਸਾਰਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਲਈ ਈ ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕੀਤੀ ਜਾ ਰਹੀ ਹੈ।
ਜਿਸ ਨਾਲ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਅਸਾਨ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਜਿਸ ਸਦਕਾ ਅਤੇ ਕਾਰੋਬਾਰ ਸਥਾਪਤ ਕੀਤੇ ਜਾ ਸਕਦੇ ਹਨ। ਉਥੇ ਹੀ ਉਨ੍ਹਾਂ ਵੱਲੋਂ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਜਿੱਥੇ ਸਭ ਲੋਕਾਂ ਵੱਲੋਂ ਸੰਗਰੂਰ ਨੂੰ ਪੱਛੜਿਆ ਇਲਾਕਾ ਦੱਸਿਆ ਜਾਂਦਾ ਹੈ।
ਉਥੇ ਹੀ ਇਸ ਜ਼ਿਲ੍ਹੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਉਦਯੋਗ ਨੂੰ ਸਿਖਰ ਤੇ ਲਿਆਂਦਾ ਜਾਵੇਗਾ,ਜਿੱਥੇ ਕਾਲਜ ,ਸਕੂਲ ਅਤੇ ਕੰਪਨੀਆਂ ਦੇ ਦਫਤਰ ਸਥਾਪਤ ਕਰਕੇ ਪੰਜਾਬ ਵਿੱਚ ਸੰਗਰੂਰ ਨੂੰ ਰੋਲ ਮਾਡਲ ਜ਼ਿਲਾ ਬਣਾਇਆ ਜਾਵੇਗਾ। ਜਿੱਥੇ ਪਹਿਲੀਆਂ ਸਰਕਾਰਾਂ ਵੱਲੋਂ ਭ੍ਰਿਸ਼ਟਾਚਾਰ ਕਰਦੇ ਹੋਏ ਆਪਣੀਆਂ ਤਜੌਰੀਆਂ ਭਰੀਆਂ ਗਈਆਂ ਹਨ। ਉੱਥੇ ਹੀ ਹੁਣ ਉਦਯੋਗ ਸਥਾਪਤ ਕਰਕੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਜਾਣਗੇ ਜਿਸ ਸਦਕਾ ਪੰਜਾਬ ਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾਵੇਗਾ।
Previous Postਇਥੇ ਨਵੇਂ ਬੁਖਾਰ ਲਾਸਾ ਨੇ ਮਚਾਇਆ ਕਹਿਰ, ਹੋਈ 155 ਲੋਕਾਂ ਦੀ ਮੌਤ- ਤਾਜਾ ਵੱਡੀ ਖ਼ਬਰ
Next Postਕੇਂਦਰ ਸਰਕਾਰ ਵਲੋਂ ਗੱਡੀਆਂ ਕਾਰਾਂ ਨੂੰ ਲੈਕੇ ਆਈ ਵੱਡੀ ਖਬਰ, ਹੁਣ ਹੋਵੇਗਾ ਇਹ ਕੰਮ