ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਹੁਕਮ, ਪਟਿਆਲਾ ਹਿੰਸਾ ਨੂੰ ਦੇਖਦੇ ਕੀਤੀ ਇਹ ਸਖਤੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਏ ਕੁਝ ਸਮਾਂ ਹੋਇਆ ਹੈ ਉੱਥੇ ਹੀ ਉਸ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਵਾਗਡੋਰ ਸੰਭਾਲੀ ਗਈ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦਾ ਪੰਜਾਬ ਦੇ ਹਾਲਾਤਾਂ ਉਪਰ ਸਿੱਧਾ ਅਸਰ ਪੈ ਰਿਹਾ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਸਮੇਂ-ਸਮੇਂ ਤੇ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਿਸ ਨਾਲ ਪੰਜਾਬੀਆਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾ ਸਕੇ।, ਅਤੇ ਵਾਪਰਨ ਵਾਲੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੱਡਾ ਹੁਕਮ ਦਿੱਤਾ ਹੈ ਅਤੇ ਪਟਿਆਲਾ ਹਿੰਸਾ ਨੂੰ ਦੇਖਦੇ ਇਹ ਸਖਤੀ ਕੀਤੀ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪਟਿਆਲਾ ਵਿਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸ਼ਿਵ ਸੈਨਾ ਦੇ ਸਮਰਥਕਾਂ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ।

ਉਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਇਸ ਰੋਸ ਮਾਰਚ ਨੂੰ ਬੰਦ ਕਰਵਾਉਣ ਵਾਸਤੇ ਵੀ ਆਖਿਆ ਗਿਆ। ਜਿੱਥੇ ਇਸ ਤਣਾਅ ਪੂਰਨ ਸਥਿਤੀ ਨੂੰ ਦੇਖਦੇ ਹੋਏ ਪਟਿਆਲਾ ਦੇ ਵਿਚ ਕੱਲ੍ਹ ਸਵੇਰ ਤੱਕ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੀ ਘਟਨਾ ਦੀ ਜਾਂਚ ਕਰਵਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ। ਉਨ੍ਹਾਂ ਆਖਿਆ ਹੈ ਕਿ ਇਸ ਘਟਨਾ ਵਿਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਵੱਲੋਂ ਪੰਜਾਬ ਵਿੱਚ ਕਾਨੂੰਨ,ਅਮਨ-ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਉਥੇ ਹੀ ਪਟਿਆਲਾ ਦੀ ਘਟਨਾ ਨੂੰ ਲੈ ਕੇ ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਥੇ ਹੀ ਉਨ੍ਹਾਂ ਵੱਲੋਂ ਸਾਰੇ ਅਫਸਰਾਂ ਨੂੰ ਸਥਿਤੀ ਨੂੰ ਕਾਬੂ ਹੇਠ ਰੱਖਣ ਵਾਸਤੇ ਸਖ਼ਤ ਆਦੇਸ਼ ਲਾਗੂ ਕੀਤੇ ਗਏ ਹਨ।