ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਬਾਰੇ ਆ ਗਈ ਉਪਰੋਂ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿਥੇ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਅਤੇ ਸਭ ਪਾਸੇ ਸਿਆਸੀ ਮਾਹੌਲ ਹੀ ਦੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਜਿੱਥੇ ਸਭ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਜਿਸਦੇ ਅਨੁਸਾਰ ਹੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਰੋਨਾ ਦੇ ਕਾਰਨ ਵੀ ਚੋਣ ਕਮਿਸ਼ਨ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀ ਜਾਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਇਆ ਜਾ ਸਕੇ। ਤਾਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਜਿੱਥੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ।

ਉਥੇ ਹੀ ਜਾਰੀ ਕੀਤੀਆਂ ਜਾਣ ਵਾਲੀਆਂ ਸੂਚੀ ਵਿੱਚ ਕੁਝ ਲੋਕਾਂ ਤੇ ਨਾਮ ਸ਼ਾਮਲ ਨਾ ਹੋਣ ਕਾਰਨ ਉਨ੍ਹਾਂ ਵਿਚਕਾਰ ਆਪਣੀ ਪਾਰਟੀ ਨੂੰ ਲੈ ਕੇ ਹੀ ਰੋਸ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਿਥੇ ਹੁਣ ਚੋਣਾਂ ਵਿਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੇਖਿਆ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਹਾਈਕਮਾਂਡ ਵੱਲੋਂ ਪਹਿਲਾਂ ਜਾਰੀ ਕੀਤੀ ਗਈ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਪਹਿਲੇ ਹਲਕੇ ਚਮਕੌਰ ਸਾਹਿਬ ਤੋਂ ਹੀ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।

ਪਰ ਅੱਜ ਫਿਰ ਤੋਂ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਉਮੀਦਵਾਰਾਂ ਦੀ ਆਖ਼ਰੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਅਨੁਸਾਰ ਵੱਖ ਵੱਖ ਹਲਕਿਆਂ ਤੋ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ।ਕਿਉਂਕਿ ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਤੋਂ ਇਹ ਚੋਣਾਂ ਹੋਣ ਜਾ ਰਹੀਆਂ ਹਨ।

ਉਥੇ ਹੀ ਜਾਰੀ ਕੀਤੀ ਗਈ ਅੱਜ ਦੀ ਸੂਚੀ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਵੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਜਿਸ ਦੇ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਨੋ ਥਾਵਾਂ ਤੋਂ ਚੋਣ ਲੜਨਗੇ। ਕਾਂਗਰਸ ਕਮੇਟੀ ਵੱਲੋਂ ਅੱਜ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।