ਪੰਜਾਬ ਦੇ ਮੌਸਮ ਦੇ ਬਾਰੇ ਚ ਆਈ ਇਹ ਤਾਜਾ ਵੱਡੀ ਖਬਰ – ਮੌਸਮ ਦਾ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਮੌਸਮ ਦੀ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਜੋ ਇਸ ਸਮੇਂ ਫਸਲ ਦੀ ਕਟਾਈ ਲਈ ਬਹੁਤ ਹੀ ਜਿਆਦਾ ਨੁ-ਕ-ਸਾ-ਨ-ਦਾ-ਇ-ਕ ਸੀ। ਕਿਉਂਕਿ ਬਾਰਸ਼ ਹੋਣ ਨਾਲ ਕਣਕ ਦੀ ਫ਼ਸਲ ਵਿੱਚ ਫਿਰ ਤੋਂ ਨਮੀ ਦੀ ਮਾਤਰਾ ਵਧਣ ਕਾਰਨ ਫਸਲਾਂ ਦੀ ਕਟਾਈ ਕਰਨ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਸਨ। ਪਰ ਸਹੀ ਸਮੇਂ ਦੇ ਅਨੁਸਾਰ ਹੀ ਕਿਸਾਨਾਂ ਵੱਲੋਂ ਫਸਲਾਂ ਦੀ ਕਟਾਈ ਕਰ ਲਈ ਗਈ ਹੈ ਅਤੇ ਕਣਕ ਦੀ ਫਸਲ ਨੂੰ ਮੰਡੀਆਂ ਵਿੱਚ ਭੇਜ ਦਿੱਤਾ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ ਤਾਂ ਜੋ ਕਿਸਾਨ ਅਤੇ ਕਾਰੋਬਾਰੀ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ।

ਪੰਜਾਬ ਵਿੱਚ ਮੌਸਮ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਸਮ ਦਾ ਵੱਡਾ ਅ-ਲ-ਰ-ਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹਿੰਦੀ ਹੈ ਤਾਂ ਜੋ ਲੋਕਾਂ ਨੂੰ ਮੌਸਮ ਬਾਰੇ ਜਾਣਕਾਰੀ ਸਮੇਂ ਸਿਰ ਪ੍ਰਾਪਤ ਹੋ ਜਾਵੇ। ਮੌਸਮ ਵਿਭਾਗ ਵੱਲੋਂ ਹੁਣ 1 ਮਈ ਤੋਂ 3 ਮਈ ਤੱਕ ਮੌਸਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਆਉਣ ਵਾਲੇ 24 ਘੰਟਿਆਂ ਵਿੱਚ ਰਾਜਸਥਾਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਛੱਤੀਸਗੜ, ਮਹਾਂਰਾਸ਼ਟਰ, ਤਿਲੰਗਾਨਾ ਅਤੇ ਝਾਰਖੰਡ ਸਮੇਤ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿਚ ਵੀ ਭਾਰੀ ਬਰਸਾਤ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼ ਦੇ ਵਿੱਚ ਵੀ ਤੁਫਾਨ ਆਉਣ ਦੀ ਸੰਭਾਵਨਾ ਦੱਸੀ ਗਈ ਹੈ। ਪੱਛਮੀ ਗੜਬੜ ਕਾਰਨ ਜਿਥੇ ਰਾਜ ਦਾ ਮਾਹੌਲ ਬਦਲ ਜਾਵੇਗਾ, ਉਥੇ ਹੀ ਤਿੰਨ ਦਿਨਾਂ ਦੌਰਾਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੁਫਾਨ ਅਤੇ ਬਰਸਾਤ ਹੋਵੇਗੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਅਤੇ ਚੱਕਰਵਾਤੀ ਦਬਾਅ ਕਾਰਨ ਉੱਤਰ ਪ੍ਰਦੇਸ਼ ਵਿੱਚ 1 ਤੋਂ 3 ਮਈ ਤੱਕ ਵੱਖ ਵੱਖ ਥਾਵਾਂ ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਮਈ ਦੇ ਪਹਿਲੇ ਹਫਤੇ ਵਿੱਚ ਹੀ ਦੇਸ਼ ਦੇ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਦਿੱਲੀ, ਰਾਜਸਥਾਨ, ਹਰਿਆਣਾ ਵਿਚ ਵੀ ਤੂਫਾਨ ਤੇ ਤੇਜ਼ ਬਰਸਾਤ ਹੋ ਸਕਦੀ ਹੈ।