ਪੰਜਾਬ ਦੇ ਮੌਸਮ ਨੂੰ ਲੈਕੇ ਆਈ ਵੱਡੀ ਅਹਿਮ ਖਬਰ , ਜਾਰੀ ਹੋਇਆ ਅਲਰਟ


ਅਕਤੂਬਰ ਦਾ ਮਹੀਨਾ ਖਤਮ ਹੋਣ ਜਾ ਰਿਹਾ ਤੇ ਨਵੰਬਰ ਮਹੀਨੇ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਿਸਦੇ ਨਾਲ ਹੀ ਠੰਡ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ ਤੇ ਹੁਣ ਇਸ ਮੌਸਮ ਦੇ ਵਿੱਚ ਹਲਕੀ ਹਲਕੀ ਠੰਡ ਮਹਿਸੂਸ ਹੋ ਰਹੀ ਹੈ l ਜਿਸ ਦੇ ਚਲਦੇ ਮੌਸਮ ਵਿਭਾਗ ਦੇ ਵੱਲੋਂ ਵੀ ਹੁਣ ਲਗਾਤਾਰ ਮੌਸਮ ਸਬੰਧੀ ਅਪਡੇਟਸ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਭਾਵੇਂ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ, ਪਰ ਤਾਪਮਾਨ ਆਮ ਨਾਲੋਂ 2.2 ਡਿਗਰੀ ਵਧਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਵਾਲਾ ਹੈ l ਪਰ ਪ੍ਰਦੂਸ਼ਣ ਦਾ ਵੱਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ। ਲਿਹਾਜ਼ਾ ਸਾਹ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਅਲਰਟ ਕੀਤਾ ਗਿਆ ਹੈ l ਉਹਨਾਂ ਨੂੰ ਆਖਿਆ ਗਿਆ ਹੈ ਕਿ ਆਪਣੀ ਸਿਹਤ ਦਾ ਖਾਸ ਧਿਆਨ ਰੱਖੋ l ਜ਼ਿਕਰਯੋਗ ਹੈ ਕਿ ਤਿਉਹਾਰਾਂ ਦੇ ਸੀਜਨ ਦੇ ਚਲਦਿਆਂ ਲੋਕ ਪਟਾਖੇ ਵੀ ਲਗਾਤਾਰ ਚਲਾ ਰਹੇ ਹਨ l ਜਿਸ ਤੇ ਚਲਦੇ ਤਾਪਮਾਨ ਦੇ ਵਿੱਚ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ l ਉਧਰ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਠੰਡ ਜ਼ੋਰ ਫੜ ਸਕਦੀ, ਜਿਸ ਕਾਰਨ ਪੰਜਾਬੀਓ ਹੁਣ ਤੋਂ ਹੀ ਤੁਸੀਂ ਤਿਆਰੀ ਖਿੱਚ ਲਵੋ, ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੜਾਕੇ ਦੀ ਠੰਡ ਪੈ ਸਕਦੀ ਹੈ । ਦੂਜੇ ਪਾਸੇ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 16 ਫੀਸਦੀ ਕਮੀ ਆਈ ਹੈ l ਪਰ ਪਿਛਲੇ 24 ਘੰਟਿਆਂ ਵਿਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ। ਪਰ ਦਿਵਾਲੀ ਦੇ ਤਿਉਹਾਰ ਕਾਰਨ ਲੋਕ ਵੱਡੀ ਗਿਣਤੀ ਦੇ ਵਿੱਚ ਹੁਣ ਪਟਾਖੇ ਚਲਾਉਣਗੇ, ਜਿਸ ਕਾਰਨ ਪ੍ਰਦੂਸ਼ਣ ਵੀ ਵਧੇਗਾ l ਪ੍ਰਦੂਸ਼ਣ ਵਧਣ ਦੇ ਨਾਲ ਬੱਚਿਆਂ,ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਉਹਨਾਂ ਵਾਸਤੇ ਜਰੂਰੀ ਹੈ ਕਿ ਉਹ ਆਪਣਾ ਖਾਸ ਧਿਆਨ ਰੱਖਣ l