ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖਬਰ, ਇਹਨਾਂ ਤਰੀਕਾਂ ਨੂੰ ਪੈ ਸਕਦਾ ਮੀਂਹ – ਆਇਆ ਤਾਜਾ ਵੱਡਾ ਅਲਰਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੌਸਮ ਵਿੱਚ ਜਿੱਥੇ ਇਸ ਵਾਰ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਪੰਜਾਬ ਵਿੱਚ ਇਸ ਵਾਰ ਗਰਮੀ ਦਾ ਪ੍ਰਕੋਪ ਵੀ ਜਲਦੀ ਹੀ ਵਧਣਾ ਸ਼ੁਰੂ ਹੋ ਗਿਆ ਸੀ ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮਈ ਜੂਨ ਦੇ ਮਹੀਨੇ ਵਿਚ ਪੈਣ ਵਾਲੀ ਗਰਮੀ ਜਿੱਥੇ ਇਸ ਵਾਰ ਮਾਰਚ ਤੋਂ ਹੀ ਸ਼ੁਰੂ ਹੋ ਗਈ ਸੀ। ਉਥੇ ਹੀ ਇਸ ਗਰਮੀ ਦਾ ਅਸਰ ਜਿਥੇ ਇਨਸਾਨੀ ਜ਼ਿੰਦਗੀ ਉਪਰ ਪਿਆ ਹੈ ਇਸ ਤੋਂ ਇਲਾਵਾ ਜੀਵ ਜੰਤੂ ਅਤੇ ਫ਼ਸਲਾਂ ਤੇ ਉਪਰ ਵੀ ਇਸ ਗਰਮੀ ਦਾ ਅਸਰ ਦੇਖਿਆ ਗਿਆ ਹੈ। ਇਸ ਗਰਮੀ ਦੇ ਵਧ ਰਹੇ ਅਸਰ ਦੇ ਕਾਰਨ ਜਿੱਥੇ ਇਸ ਵਾਰ ਕਣਕ ਦੀ ਫਸਲ ਦਾ ਝਾੜ ਕਾਫੀ ਘੱਟ ਗਿਆ ਹੈ।

ਉਥੇ ਹੀ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਤੋਂ ਮੌਸਮ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਦਿੱਤੀ ਜਾਂਦੀ ਹੈ ਜਿਸ ਨਾਲ ਲੋਕਾਂ ਵੱਲੋਂ ਪਹਿਲਾਂ ਹੀ ਆਪਣਾ ਇੰਤਜ਼ਾਮ ਕੀਤਾ ਜਾ ਸਕੇ। ਹੁਣ ਪੰਜਾਬ ਦੇ ਮੌਸਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਤਰੀਕਾਂ ਨੂੰ ਮੀਂਹ ਪੈ ਸਕਦਾ ਹੈ ਜਿਸ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਮੌਸਮ ਵਿਭਾਗ ਦੇ ਮੁਖੀ ਡਾਕਟਰ ਮਨਮੋਹਨ ਸਿੰਘ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ 19 ਅਪ੍ਰੈਲ ਤੋਂ ਲੈ ਕੇ 21 ਅਪ੍ਰੈਲ ਤੱਕ ਪੰਜਾਬ ਦੇ ਵੱਖ ਵੱਖ ਹਿੱਸਿਆ ਦੇ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਇਹਨਾਂ ਦਿਨਾਂ ਦੇ ਵਿਚ ਪੱਛਮੀ ਚੱਕਰਵਾਤ ਕਾਰਨ ਮੌਸਮ ਵਿੱਚ ਕਾਫੀ ਤਬਦੀਲੀ ਹੋ ਸਕਦੀ ਹੈ ਅਤੇ ਆਉਣ ਵਾਲੇ ਦਿਨਾਂ ਚ ਮੌਸਮ ਕਰਵਟ ਬਦਲ ਸਕਦਾ ਹੈ ਜਿੱਥੇ ਅੱਜ ਸਵੇਰ ਤੋਂ ਹੀ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਹਨੇਰੀ ਚੱਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਗਰਮੀ ਵਿੱਚ ਕੁਝ ਰਾਹਤ ਮਹਿਸੂਸ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਜਿਥੇ ਪੰਜਾਬ ਦੇ ਕਈ ਹਿੱਸਿਆਂ ਵਿਚ ਬਰਸਾਤ ਪੈਣ ਦੀ ਸੰਭਾਵਨਾ ਦੱਸੀ ਗਈ ਹੈ 19 ਅਪ੍ਰੈਲ ਤੋਂ ਲੈ ਕੇ 21 ਅਪ੍ਰੈਲ ਤਕ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਅਤੇ ਲੂ ਦਾ ਕਹਿਰ ਜਾਰੀ ਰਹੇਗਾ। ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਇਸੇ ਤਰ੍ਹਾਂ ਹੀ ਗਰਮੀ ਦੇ ਮੌਸਮ ਵਿੱਚ ਜ਼ਿੰਦਗੀ ਬਸਰ ਕਰਨੀ ਹੋਵੇਗੀ।