ਨਵੰਬਰ ਮਹੀਨਾ ਖਤਮ ਹੋਣ ਵਾਲਾ ਹੈ ਤੇ ਦੂਜੇ ਪਾਸੇ ਪੰਜਾਬ ਦੇ ਵਿੱਚ ਹੁਣ ਠੰਡ ਲਗਾਤਾਰ ਵੱਧ ਰਹੀ ਹੈ। ਬੇਸ਼ੱਕ ਦਿਨ ਵੇਲੇ ਧੁੱਪ ਨਿਕਲਦੀ ਹੈ , ਪਰ ਰਾਤ ਸਮੇਂ ਤੇ ਸਵੇਰ ਸਮੇਂ ਜਿਹੜੀ ਧੁੰਦ ਪੈਂਦੀ ਹੈ ਉਸਦੇ ਚਲਦੇ ਪੰਜਾਬੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਹੁਣ ਅਪਡੇਟ ਜਾਰੀ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਆਉਣ ਵਾਲੇ ਦਿਨਾਂ ਦੇ ਲਈ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਸਦਿਆਂ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਂਦੇ ਦਿਨਾਂ ਵਿਚ ਠੰਡ ਜ਼ੋਰ ਫੜ ਸਕਦੀ ਹੈ । ਜਿਸ ਦੇ ਚਲਦੇ ਪੰਜਾਬ ਦੇ ਵਿੱਚ ਲੋਕਾਂ ਨੂੰ ਇਸ ਠਰ-ਠਰਾਉਂਦੀ ਠੰਡ ਦੇ ਵਿੱਚ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਸਾ ਹੈ । ਉੱਥੇ ਹੀ ਅੱਜ ਪੰਜਾਬ ਵਿਚ ਧੁੰਦ ਦਾ ਅਲਰਟ ਨਹੀਂ ਹੈ , ਪਰ ਸ਼ੁੱਕਰਵਾਰ , ਸ਼ਨੀਵਾਰ ਤੇ ਐਤਵਾਰ ਨੂੰ ਸਥਿਤੀ ਵਿਗੜਨ ਨੂੰ ਲੈ ਕੇ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੂੰਏਂ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੇ ਚਲਦੇ ਪਟਾਖੇ ਤੇ ਪਰਾਲੀ ਸਾੜਨ ਦੀਆਂ ਖਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਪਈਆਂ ਸੀ ਜਿਸ ਦੇ ਚਲਦੇ ਹੁਣ ਪ੍ਰਦੂਸ਼ਣ ਦਾ ਪੱਧਰ ਵੀ ਵੱਧ ਚੁੱਕਿਆ ਹੈ ਤੇ ਇਸੇ ਵਿਚਾਲੇ ਹੁਣ ਸੱਤ ਜਿਲੇ ਪੰਜਾਬ ਦੇ ਅਜਿਹੇ ਹਨ, ਜਿੱਥੇ ਧੂਏ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ ਬੀਤੇ ਦਿਨੀਂ ਤਿੱਖੀ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ, ਪਰ ਆਉਣ ਵਾਲੇ ਦੋ ਦਿਨਾਂ ਵਿਚ ਧੁੰਦ ਦਾ ਖਾਸਾ ਅਸਰ ਫਿਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਰਹੀ ਹੈ। ਜਿਸ ਦਾ ਪ੍ਰਭਾਵ ਹੁਣ ਪੰਜਾਬ ਦੇ ਵਿੱਚ ਵੀ ਵੇਖਣ ਨੂੰ ਮਿਲੇਗਾ । ਪੰਜਾਬ ਦਾ ਮੌਸਮ ਵੀ ਕਾਫੀ ਠੰਡਾ ਹੋ ਜਾਵੇਗਾ । ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ।