ਆਈ ਤਾਜਾ ਵੱਡੀ ਖਬਰ
ਦਸੰਬਰ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਬਚਣ ਵਾਸਤੇ ਲੋਕਾਂ ਵੱਲੋਂ ਗਰਮ ਅਤੇ ਮੋਟੇ ਕੱਪੜੇ ਪਾਏ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।
ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਇਸੇ ਸਬੰਧ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਨਾਲ ਜੁੜੇ ਹੋਏ ਕੁਝ ਅੰਕੜਿਆਂ ਨੂੰ ਪੇਸ਼ ਕੀਤਾ ਹੈ। ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਅੱਜ ਤੋਂ ਤਕਰੀਬਨ ਦੋ ਹਫਤਿਆਂ ਤੱਕ ਪੰਜਾਬ ਅੰਦਰ ਮੌਸਮ ਖੁਸ਼ਕ ਅਤੇ ਠੰਡਾ ਰਹੇਗਾ। ਇਸ ਸਮੇਂ ਪੰਜਾਬ ਵਿੱਚ ਤੜਕਸਾਰ ਅਤੇ ਰਾਤ ਨੂੰ ਪੈ ਰਹੀ ਹਲਕੀ ਧੁੰਦ ਦੇ ਗਹਿਰੇ ਹੋਣ ਦੇ ਆਸਾਰ ਵੀ ਨਜ਼ਰ ਆ ਰਹੇ ਹਨ।
ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ ਵਿਚ ਤਾਪਮਾਨ ਸਬੰਧੀ ਅੰਕੜਿਆਂ ਨੂੰ ਵੀ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਵਾ ਦੇ ਵਿੱਚ ਨਮੀ ਦੀ ਮਾਤਰਾ ਸਵੇਰ ਵੇਲੇ 94 ਫੀਸਦੀ ਰਹੀ ਪਰ ਫਿਰ ਇਹ 61 ਫੀਸਦੀ ਘੱਟ ਕੇ ਸ਼ਾਮ ਵੇਲੇ 33 ਫੀਸਦੀ ਰਹਿ ਗਈ। ਇਸ ਤੋਂ ਇਲਾਵਾ ਮੈਦਾਨੀ ਖੇਤਰ ਦੇ ਇਲਾਕਿਆਂ
ਵਿੱਚ ਵੀ ਤਾਪਮਾਨ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਥੇ ਘੱਟ ਤੋਂ ਘੱਟ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਮਾਪਿਆ ਗਿਆ। ਜ਼ਿਕਰਯੋਗ ਹੈ ਕਿ ਇਸ ਵਾਰ ਦੀ ਠੰਡ ਨੇ ਪਿਛਲੇ ਕਾਫ਼ੀ ਸਮੇਂ ਤੋਂ ਰਿਕਾਰਡ ਨੂੰ ਤੋੜ ਦਿੱਤਾ ਹੈ। ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ।
Previous Postਕਨੇਡਾ ਚ ਪੰਜਾਬੀ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ , ਦੇਖ ਨਿਕਲੀਆਂ ਗੋਰਿਆਂ ਦੀਆਂ ਵੀ ਧਾਹਾਂ
Next Postਹੁਣੇ ਹੁਣੇ ਅਚਾਨਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ