ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਐਲਾਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾਂਦੇ ਹਨ। ਜਿੱਥੇ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਐਲਾਨਾਂ ਦਾ ਸਭ ਤੋਂ ਵੱਧ ਫ਼ਾਇਦਾ ਗਰੀਬ ਵਰਗ ਅਤੇ ਮੱਧ ਵਰਗ ਨੂੰ ਹੁੰਦਾ ਹੈ, ਉੱਥੇ ਹੀ ਉਦਯੋਗਿਕ ਜਗਤ ਨੂੰ ਵੀ ਇਨ੍ਹਾਂ ਐਲਾਨਾਂ ਦਾ ਲਾਭ ਪਹੁੰਚਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤੇ ਜਾ ਰਹੇ ਹਨ, ਵਿਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਤੇ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਗਰੀਬ ਵਰਗ ਨੂੰ ਦਿੱਤੀਆਂ ਜਾ ਰਹੀਆਂ ਹਨ।
ਜਿਸ ਵਿੱਚ ਗਰੀਬਾਂ ਨੂੰ ਰਾਸ਼ਨ ਵੀ ਸਸਤੇ ਵਿੱਚ ਮੁਹਈਆ ਕਰਵਾਇਆ ਜਾ ਰਿਹਾ ਹੈ। ਉਥੇ ਹੀ ਬਿਜਲੀ ਦੀ ਲੋੜ ਵੀ ਹਰ ਇਨਸਾਨ ਦੀ ਜ਼ਿੰਦਗੀ ਵਿਚ ਜਰੂਰੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਵਿੱਚ ਮੁਫਤ ਅਤੇ ਸਬਸਿਡੀ ਬਿਜਲੀ ਬਿੱਲਾਂ ਬਾਰੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਸਬੰਧੀ ਅੱਜ ਪੰਜਾਬ ਦੇ ਲੋਕਾਂ ਲਈ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੀ ਸਹੂਲਤ ਖ਼ਤਮ ਨਹੀਂ ਕੀਤੀ ਜਾਵੇਗੀ।
ਇਸ ਨੂੰ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਕੀਮਤ ਤੇ ਲੋਕਾਂ ਨੂੰ ਦਿੱਤੇ ਜਾ ਰਹੇ ਇਸ ਬਿਜਲੀ ਦੇ ਲਾਭ ਨੂੰ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਲੇ ਅਤੇ ਪਛੜੀਆਂ ਜਾਤੀਆਂ ਦੇ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ 200 ਮੁਫ਼ਤ ਯੂਨਿਟ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1.36 ਲੱਖ ਉਦਯੋਗਾਂ ਨੂੰ 6060 ਕਰੋੜ ਰੁਪਏ ਦੀ ਬਿਜਲੀ ਉਪਰ ਸਬਸਿਡੀ ਦਿੱਤੀ ਜਾਂਦੀ ਹੈ। ਉਥੇ ਹੀ 24.31 ਲੱਖ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮੁਹਈਆ ਕਰਵਾਈ ਜਾ ਰਹੀ ਹੈ।
ਉਥੇ ਹੀ ਪੰਜਾਬ ਦੇ ਕਿਸਾਨਾਂ ਨੂੰ ਖ਼ੁਸ਼ਹਾਲ ਰੱਖਣ ਲਈ ਕਰਜ਼ਾ ਮੁਆਫੀ ਸਕੀਮ ਲਈ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਅਗਲੇ ਵਿੱਤੀ ਵਰ੍ਹੇ ਵਿੱਚ ਕਵਰ ਕੀਤਾ ਜਾਵੇਗਾ। ਉੱਥੇ ਹੀ ਮੁੱਖ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸੂਬੇ ਵਿੱਚ ਜ਼ਿਆਦਾਤਰ ਉਪਜ ਐਮਐਸਪੀ ਤੇ ਹੀ ਖਰੀਦੀ ਗਈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
Previous Postਕਰਲੋ ਘਿਓ ਨੂੰ ਭਾਂਡਾ : ਆਮ ਜਨਤਾ ਲਈ ਮਾੜੀ ਖਬਰ – ਹੋਣ ਗੀਆਂ ਜੇਬਾਂ ਢਿਲੀਆਂ ਹੋ ਗਿਆ ਇਹ ਐਲਾਨ
Next Postਪੰਜਾਬ ਦੇ ਕਿਸਾਨਾਂ ਲਈ ਮੋਦੀ ਸਰਕਾਰ ਨੇ ਹੁਣ ਜਾਰੀ ਕੀਤਾ ਇਹ ਨਵਾਂ ਫੁਰਮਾਨ – ਕਿਸਾਨਾਂ ਨੂੰ ਕਰਨਾ ਪਵੇਗਾ ਇਹ ਕੰਮ ਜਰੂਰੀ