ਪੰਜਾਬ ਦੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕਰਨ ਬਾਰੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮਾਰਚ 2020 ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਦੇਸ਼ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ। ਪਿਛਲੇ ਸਾਲ ਤੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਚੱਲ ਰਹੀ ਹੈ ਪਰ ਕਰੋਨਾ ਦੇ ਚਲਦਿਆਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਓਥੇ ਹੀ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੇ ਰਿਜ਼ਲਟ ਪਿਛਲੀਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਅਧਾਰ ਤੇ ਕੱਢਣ ਦੇ ਸਕੂਲਾਂ ਨੂੰ ਆਦੇਸ਼ ਦਿੱਤੇ ਗਏ ਸਨ ਤਾਂ ਕਿ ਸਟੂਡੈਂਟ ਵੀਜ਼ੇ ਲਈ ਅਪਲਾਈ ਕਰਨ ਵਾਸਤੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੀ ਦੂਜੀ ਲਹਿਰ ਦੇ ਲਗਾਤਾਰ ਘਟਦੇ ਕੇਸਾਂ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸ਼ੁਰੂ ਕਰਨ ਬਾਰੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਕਿਹਾ ਹੈ ਕਿ ਕਰੋਨਾ ਕਾਲ ਦੌਰਾਨ ਵਿੱਦਿਅਕ ਅਦਾਰੇ ਬੰਦ ਹੋਣ ਦੇ ਬਾਵਜੂਦ ਸਰਕਾਰੀ ਅਧਿਆਪਕਾਂ ਵੱਲੋਂ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਗਈ ਹੈ ਅਤੇ ਰੋਜਾਨਾਂ ਹੀ ਬੱਚਿਆਂ ਨੂੰ ਸਲਾਈਟ ਦੇ ਰੂਪ ਵਿੱਚ ਲਰਨਿੰਗ ਮਟੀਰੀਅਲ, ਦੂਰਦਰਸ਼ਨ ਦੇ ਖੇਤਰੀ ਚੈਨਲ ਡੀ ਡੀ ਪੰਜਾਬੀ ਤੇ ਲੈਕਚਰ ਪਰਸਾਰਿਤ ਕਰਵਾ ਕੇ,ਸਾਰੇ ਵਿਸ਼ਿਆਂ ਦਾ ਕੰਮ ਨੋਟਸ ਤੇ ਕਰਨ ਲਈ ਪ੍ਰੇਰਿਤ ਕਰਕੇ ਸਲੇਬਸ ਤਿਆਰ ਕਰਵਾਇਆ ਜਾ ਰਿਹਾ ਹੈ।

ਲੁਧਿਆਣਾ ਜ਼ਿਲ੍ਹੇ ਦੇ ਸੈਕੰਡਰੀ ਸਕੂਲ ਦੇ ਸਿੱਖਿਆ ਅਧਿਕਾਰੀ ਲਖਵੀਰ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਧਿਕਾਰੀ ਡਾਕਟਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਅਗਲੇ ਮਹੀਨੇ ਜੁਲਾਈ ਵਿੱਚ ਮੌਜੂਦਾ ਸੈਸ਼ਨ ਦੀਆਂ ਆਨਲਾਈਨ ਪ੍ਰੀਖਿਆਵਾਂ ਲਈਆਂ ਜਾਣਗੀਆਂ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੀਖਿਆਵਾਂ 5 ਜੁਲਾਈ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਤੇ ਇਨ੍ਹਾਂ ਪ੍ਰੀਖਿਆਵਾਂ ਵਾਸਤੇ ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਅਸਰਦਾਰ ਬਣਾਉਣ ਵਾਸਤੇ ਆਨ ਲਾਈਨ ਪ੍ਰੀਖਿਆਵਾਂ ਦਾ ਇਹ ਫੈਸਲਾ ਲਿਆ ਗਿਆ ਹੈ।