ਆਈ ਤਾਜਾ ਵੱਡੀ ਖਬਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੇਂ ਸਮੇਂ ਤੇ ਬੱਚਿਆਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕਰੋਨਾ ਦੇ ਸਮੇਂ ਵੀ ਬੱਚਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਮਾਰਚ 2020 ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਬੱਚਿਆਂ ਦੀ ਪੜ੍ਹਾਈ ਉਪਰ ਕੋਈ ਅਸਰ ਨਾ ਪਵੇ ਇਸ ਲਈ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ। ਬੱਚਿਆਂ ਨੂੰ ਆਨਲਾਈਨ ਪੜ੍ਹਾਈ ਵੀ ਕਰਵਾਈ ਜਾਂਦੀ ਰਹੀ ਹੈ।
ਉਥੇ ਹੀ ਸਰਕਾਰ ਵੱਲੋਂ ਕੁਝ ਵਿਦਿਆਰਥੀਆਂ ਨੂੰ ਅਜਿਹੇ ਸੁਨਹਿਰੀ ਮੌਕੇ ਦਿੱਤੇ ਜਾ ਰਹੇ ਹਨ ਜਿਸ ਕਾਰਨ ਉਨ੍ਹਾਂ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲਾਂ ਵੀ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੁਨਹਰੀ ਮੌਕਾ ਦਿੱਤਾ ਗਿਆ ਸੀ ਜਿਨ੍ਹਾਂ ਨੇ 1970 ਤੋਂ ਲੈ ਕੇ 2018ਤੱਕ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਹ ਹੁਣ ਦੁਬਾਰਾ ਪੇਪਰ ਦੇ ਕੇ ਆਪਣੀ ਕਾਰਗੁਜ਼ਾਰੀ ਵਧਾ ਸਕਦੇ ਹਨ। ਇਸ ਸਬੰਧੀ ਹੁਣ ਪੰਜਾਬ ਦੇ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਹੋ ਗਿਆ ਹੈ
ਜਿਸ ਕਾਰਨ ਉਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਦਸਵੀਂ ਅਤੇ ਬਾਰਵੀਂ ਜਮਾਤ ਦੇ ਉਨ੍ਹਾਂ ਪ੍ਰੀਖਿਆਰਥੀਆਂ ਲਈ ਡੇਟ ਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੇ 1970 ਤੋਂ ਲੈ ਕੇ 2018 ਦਰਮਿਆਨ ਪ੍ਰੀਖਿਆਵਾਂ ਪਾਸ ਕੀਤੀਆਂ ਸਨ। ਜੋ ਹੁਣ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੇ ਗਏ ਮੌਕੇ ਦੇ ਅਨੁਸਾਰ ਆਪਣੀਆ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਨੂੰ ਵਧਾਉਣ ਲਈ ਦੁਬਾਰਾ ਪ੍ਰੀਖਿਆ ਦੇਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਦਸਵੀ ਉਪਨ ਸਕੂਲ ਮਾਰਚ 2020 ਨਾਲ ਸਬੰਧਤ ਪ੍ਰੀਖਿਆਰਥੀ ਜਿਨ੍ਹਾਂ ਦੀ ਕਰੋਨਾ ਕਾਰਨ ਅਕਤੂਬਰ 2020 ਵਿੱਚ ਪ੍ਰੀਖਿਆ ਨਹੀਂ ਲਈ ਗਈ ਸੀ।
ਉਹ ਵੀ ਇਸ ਮੌਕੇ ਦਾ ਫਾਇਦਾ ਲੈ ਸਕਦੇ ਹਨ ਅਤੇ ਉਨ੍ਹਾਂ ਦੀ ਪ੍ਰੀਖਿਆ ਹੁਣ 29 ਜਨਵਰੀ ਤੋਂ ਲਈ ਜਾਵੇਗੀ। ਇਸ ਸਭ ਦੀ ਜਾਣਕਾਰੀ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਵੱਲੋਂ ਦਿੱਤੀ ਗਈ ਹੈ। ਜਾਰੀ ਕੀਤੀ ਗਈ ਪ੍ਰੀਖਿਆਵਾਂ ਦੀ ਡੇਟਸ਼ੀਟ ਦੇ ਅਨੁਸਾਰ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2:15 ਤੱਕ ਤੈਅ ਕੀਤਾ ਗਿਆ ਹੈ। ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਹੁਣ 29 ਜਨਵਰੀ ਤੋਂ ਸ਼ੁਰੂ ਹੋ ਕੇ 11 ਫਰਵਰੀ ਤੱਕ ਚੱਲਣਗੀਆਂ। ਇਸ ਸਬੰਧੀ ਸਾਰੀ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਮੁਹਈਆ ਕਰਵਾਈ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਜ਼ਿਲ੍ਹਾ ਪੱਧਰ ਤੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
Previous Postਕਿਸਾਨ ਸੰਘਰਸ਼ : ਹੁਣੇ ਹੁਣੇ ਪੰਜਾਬ ਚ ਦੇਖੋ ਇਥੇ ਕੀ ਕੀ ਹੋ ਗਿਆ – ਇਸ ਵੇਲੇ ਦੀ ਵੱਡੀ ਖਬਰ
Next Postਕਿਸਾਨ ਸੰਘਰਸ਼ ਬਾਰੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਜਿਹਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ