ਪੰਜਾਬ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਜਦੋਂ ਦੀ ਪੰਜਾਬ ਦੀ ਮਾਨ ਸਰਕਾਰ ਸਤਾ ਵਿੱਚ ਆਈ ਹੈ , ਉਦੋਂ ਤੋਂ ਹੀ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ । ਹਰੇਕ ਵਰਗ ਦੇ ਲਈ ਵੱਖੋ ਵੱਖਰੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਵਿਦਿਆਰਥੀਆਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਤੋਂ ਬਾਅਦ ਵਿਦਿਆਰਥੀ ਕਾਫੀ ਖੁਸ਼ ਨਜ਼ਰ ਆਉਂਦੇ ਹਨ। ਮਾਨ ਸਰਕਾਰ ਦੇ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਲਈ ਇਹ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਪੋਸਟ ਮੈਟਰਿਕ ਸਕਾਲਸ਼ਿਪ ਯੋਜਨਾ ਦੌਰਾਨ ਕਰੋੜਾਂ ਦੀ ਰਾਸ਼ੀ ਵਿਦਿਆਰਥੀਆਂ ਨੂੰ ਵੰਡ ਚੁੱਕੀ ਹੈ। ਵਿਦਿਆਰਥੀ ਸਕੀਮ ਤਹਿਤ ਸਾਲ 2024-25 ਦੇ ਬਜਟ ਉਪਬੰਧ ‘ਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਇਸ ਵਰਗ ਦੇ ਵਿਦਿਆਰਥੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਜਾਣਕਾਰੀ ਵਾਸਤੇ ਦੱਸ ਦਈਏ ਕਿ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ । ਜਾਣਕਾਰੀ ਮੁਤਾਬਕ ਸਾਲ 2024-25 ਵਿਚ ਲਗਭਗ 2 ਲੱਖ 31 ਹਜ਼ਾਰ ਵਿਦਿਆਰਥੀਆਂ ਨੇ ਸਕਾਲਰਸ਼ਿਪ ਯੋਜਨਾ ਤਹਿਤ ਰਜਿਸ਼ਟ੍ਰੇਸ਼ਨ ਕਰਵਾਇਆ ਅਤੇ ਬਜਟ ਵਿਚੋਂ 92 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਰਾਹਤ ਜਰੂਰ ਮਹਿਸੂਸ ਹੋਈ ਹੋਵੇਂਗੀ। ਇਸ ਤੋਂ ਇਲਾਵਾ ਦੱਸਦਈਏ ਕਿ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫ਼ਿਕੇਟ ਜਮ੍ਹਾ ਕਰਵਾਉਣ। ਹਾਲਾਂਕਿ ਹਮੇਸ਼ਾ ਹੀ ਸ਼ੈਡਿਊਲ ਕਾਸਟ ਵਿਦਿਆਰਥੀਆਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈਂਦਾ ਸੀ , ਪਰ ਹੁਣ ਮਾਨ ਸਰਕਾਰ ਦੇ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਵਿਦਿਆਰਥੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ।