ਪੰਜਾਬ ਦੇ ਵਿਦਿਆਰਥੀਆਂ ਲਈ ਲਿਆ ਗਿਆ ਵੱਡਾ ਫੈਸਲਾ – ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਦੇ ਵਾਧੇ ਦੇ ਮੱਦੇਨਜ਼ਰ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿੱਥੇ ਰਾਤ ਦਾ ਕਰਫਿਊ ਹੁਣ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ, ਉਥੇ ਹੀ ਹੁਣ ਸੂਬੇ ਵਿਚ ਹਫਤਾਵਾਰੀ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਪੰਜਾਬ ਦੇ ਵਿਦਿਆਰਥੀਆਂ ਲਈ ਲਿਆ ਗਿਆ ਵੱਡਾ ਫੈਸਲਾ ,ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਅੱਜ ਇੱਥੇ ਕੁਝ ਨਿੱਜੀ ਸਕੂਲਾਂ ਵੱਲੋਂ ਫੀਸਾਂ ਨੂੰ ਲੈ ਕੇ ਮਾਪੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਸਬੰਧੀ ਵੀ ਆਖਿਆ ਗਿਆ ਹੈ। ਇਸ ਸੰਬੰਧ ਵਿਚ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲਾਂ ਚ ਦਾਖਲੇ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਸਕੂਲ ਮੁਖੀ ਨਾਲ ਵੀਡੀਓ ਕਾਨਫਰੈਂਸਿੰਗ ਮੀਟਿੰਗ ਵੀ ਕੀਤੀ ਜਾ ਰਹੀ ਹੈ।

ਜਾਰੀ ਕੀਤੇ ਪੱਤਰ ਅਨੁਸਾਰ ਕਲੱਸਟਰ ਸਥਿਤ ਸਰਕਾਰੀ ਸਕੂਲ ਦੇ ਕਿਸੇ ਵੀ ਕਲਾਸ ਦੇ ਵਿਦਿਆਰਥੀ ਲਈ ਜ਼ਰੂਰੀ ਨਹੀਂ ਹੈ ਕਿ ਉਹ ਕਲਸਟਰ ਦੇ ਸਕੂਲ ਚ ਦਾਖਲ ਹੋਵੋ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਵਿਦਿਆਰਥੀ ਆਪਣੇ ਮਾਪਿਆਂ ਦੀ ਮਰਜ਼ੀ ਅਨੁਸਾਰ ਕਿਸੇ ਵੀ ਸਰਕਾਰੀ ਸਕੂਲ ਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦਾ ਕਲਸਟਰ ਸਕੂਲ ਚ ਹੀ ਦਾਖਲਾ ਲੈਣਾ ਜਰੂਰੀ ਨਹੀਂ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦਾ ਦਾਖਲਾ ਮਾਪਿਆਂ ਦੀ ਇੱਛਾ ਅਨੁਸਾਰ ਹੋਣਾ ਚਾਹੀਦਾ ਹੈ।

ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦਾਖਲ ਕਰਵਾ ਸਕਦੇ ਹਨ ਭਾਵੇਂ ਉਹ ਕਿਸੇ ਵੀ ਕਲਸਟਰ ਵਿੱਚ ਸਥਿਤ ਹੋਵੇ। ਅਧਿਆਪਕਾਂ ਦੀਆਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਇਹ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦਾ ਦਾਖਲਾ ਕਰਵਾਇਆ ਜਾਣਾ ਚਾਹੀਦਾ ਹੈ। ਵਿਭਾਗ ਵੱਲੋਂ ਪਹਿਲਾਂ ਇਸ ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਨਹੀਂ ਕੀਤੀਆਂ ਗਈਆਂ ਸਨ।