ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਾਰੇ ਆਈ ਵੱਡੀ ਖਬਰ, ਇਸ ਕਾਰਨ ਅਦਾਲਤ ਨੇ ਭੇਜਿਆ ਸੰਮਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਫਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਕਾਫ਼ੀ ਬਦਲਾਅ ਆਏ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਬਹੁਤ ਸਾਰੀਆਂ ਅਜਿਹੀਆਂ ਰਾਜਨੀਤਿਕ ਖਬਰਾਂ ਸਾਹਮਣੇ ਆਈਆਂ ਹਨ ਜਿਥੇ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਨੂੰ ਠਲ੍ਹ ਪਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ। ਇਸ ਸਮੇਂ ਜਿਥੇ ਇਹ ਬਹੁਤ ਸਾਰੇ ਸਾਬਕਾ ਵਿਧਾਇਕਾਂ ਤੇ ਮੰਤਰੀ ਕਈ ਮਾਮਲਿਆਂ ਦੇ ਤਹਿਤ ਜੇਲਾਂ ਵਿੱਚ ਬੰਦ ਹਨ।

ਉੱਥੇ ਹੀ ਉਨ੍ਹਾਂ ਨਾਲ ਜੁੜੇ ਹੋਏ ਬਹੁਤ ਸਾਰੇ ਕੱਪੜੇ ਵੀ ਲਗਾਤਾਰ ਸਾਹਮਣੇ ਆਏ ਹਨ। ਪਰ ਕਈ ਮਾਮਲਿਆਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਨਾਲ ਜੁੜੀਆ ਹੋਈਆ ਕਈ ਸ਼ਖਸੀਅਤਾਂ ਵੀ ਵੱਖ-ਵੱਖ ਮਾਮਲਿਆਂ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਬਣੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਵਿੱਚ ਨਿਯੁਕਤ ਕੀਤੇ ਗਏ ਸਿਹਤ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਵੀ ਜਿੱਥੇ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਹੁਣ ਵਿੱਤ ਮੰਤਰੀ ਹਰਪਾਲ ਚੀਮਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਅਦਾਲਤ ਵੱਲੋਂ ਸੰਮਨ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵੀ ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਕਿਸੇ ਨਾ ਕਿਸੇ ਕਾਰਨ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ ਜਿੱਥੇ ਹੁਣ ਮੋਗਾ ਵਿੱਚ ਅਦਾਲਤ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਸੰਮਣ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਜਿੱਥੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਉੱਪਰ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਵੱਲੋਂ ਕੁਝ ਦੋਸ਼ ਲਗਾਏ ਗਏ ਹਨ ਜਿੱਥੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਚਲਦਿਆਂ ਹੋਇਆਂ ਹਰਪਾਲ ਚੀਮਾ ਵੱਲੋਂ ਉਨ੍ਹਾਂ ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਗਏ ਸਨ ਜਿੱਥੇ ਉਨ੍ਹਾਂ ਵੱਲੋਂ ਇਹ ਜਾਣਕਾਰੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ ਹੈ। ਉਥੇ ਹੀ ਸਾਬਕਾ ਵਿਧਾਇਕ ਹਰਜੋਤ ਸਿੰਘ ਕੰਵਲ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜੇ ਗਏ ਹਨ । ਉਥੇ ਹੀ ਅਦਾਲਤ ਵੱਲੋਂ ਹੁਣ ਹਰਪਾਲ ਚੀਮਾ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ 15 ਨਵੰਬਰ ਨੂੰ ਅਦਾਲਤ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।