ਪੰਜਾਬ ਦੇ ਸਕੂਲਾਂ ਚ ਛੁੱਟੀਆਂ ਨੂੰ ਲੈਕੇ ਆਈ ਵੱਡੀ ਅਹਿਮ ਖਬਰ

ਪੰਜਾਬ ਅੰਦਰ ਠੰਡ ਲਗਾਤਾਰ ਵਧ ਰਹੀ ਹੈ । ਜਿਸ ਕਾਰਨ ਪੰਜਾਬੀ ਖਾਸੇ ਪਰੇਸ਼ਾਨ ਹਨ । ਉਧਰ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤੇ ਜਾ ਰਹੇ ਹਨ। ਉਧਰ ਜੇਕਰ ਗੱਲ ਕੀਤੀ ਜਾਵੇ ਸਕੂਲਾਂ ਦੀ , ਤਾਂ ਹੁਣ ਪੰਜਾਬ ਦੇ ਸਕੂਲਾਂ ਚ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਸੀ । ਇਸੇ ਵਿਚਾਲੇ ਹੁਣ ਪੰਜਾਬ ਦੇ ਸਕੂਲਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ। ਦਰਅਸਲ ਪੰਜਾਬ ਸਣੇ ਉੱਤਰੀ ਭਾਰਤ ‘ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਸਨ, ਕਿਉਂਕਿ ਜਿਸ ਤਰੀਕੇ ਦੇ ਨਾਲ ਪੰਜਾਬ ਅੰਦਰ ਠੰਡ ਵੱਧਦੀ ਪਈ ਸੀ , ਉਸ ਦੇ ਚਲਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਛੁੱਟੀਆਂ ਐਲਾਨੀਆਂ ਗਈਆਂ ਸਨ । ਠੰਡ ਨੂੰ ਦੇਖਦੇ ਹੋਏ ਪੰਜਾਬ ‘ਚ ਵੀ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਹੋਈਆਂ ਸਨ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਮੌਸਮ ਹੋਰ ਜਿਆਦਾ ਖਰਾਬ ਹੁੰਦਾ ਹੋਇਆ ਦਿਖਾਈ ਦਿੰਦਾ ਪਿਆ ਹੈ । ਲਗਾਤਾਰ ਠੰਡ ਵੱਧ ਰਹੀ ਹੈ । ਇਸ ਕਾਰਨ ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ‘ਚ ਹੋਰ ਵਾਧੇ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ । ਪੰਜਾਬ ਸਰਕਾਰ ਵੱਲੋਂ ਪਹਿਲਾ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਾਰੇ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਹੀ ਖੁੱਲ੍ਹਣਗੇ, ਇਸ ਕਾਰਨ ਸਾਰੇ ਬੱਚਿਆਂ ਨੂੰ ਜਨਵਰੀ ਯਾਨੀ ਕਿ ਬੁੱਧਵਾਰ ਵਾਲੇ ਦਿਨ ਸਕੂਲ ਜਾਣਾ ਪਵੇਗਾ । ਦੱਸ ਦਈਏ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ , ਪਰ ਇਸ ਤੋਂ ਬਾਅਦ ਕੜਾਕੇ ਦੇ ਠੰਡ ਨੂੰ ਦੇਖਦੇ ਹੋਏ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਰ ਦੂਜੇ ਪਾਸੇ ਪੰਜਾਬ ਅੰਦਰ ਲਗਾਤਾਰ ਠੰਡ ਪਈ ਹੈ ਤੇ ਠੰਡ ਵਧਣ ਦੇ ਕਾਰਨ ਹੁਣ ਆਸਾ ਤੇ ਉਮੀਦਾਂ ਲਗਾਈਆਂ ਜਾ ਰਹੀਆਂ ਸੀ ਕਿ ਸਕੂਲਾਂ ਦੇ ਵਿੱਚ ਛੁੱਟੀਆਂ ਵੱਧ ਜਾਣਗੀਆਂ , ਪਰ ਹਾਲੇ ਤੱਕ ਇਸ ਨੂੰ ਲੈ ਕੇ ਕੋਈ ਵੀ ਐਲਾਨ ਨਹੀਂ ਹੋਇਆ ਤੇ ਦੂਜੇ ਪਾਸੇ ਬਹੁਤ ਸਾਰੇ ਸੂਬਿਆਂ ਦੇ ਵਿੱਚ 11 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਹੋਇਆ ਪਿਆ ਹੈ। ਪਰ ਪੰਜਾਬ ਵਿੱਚ ਹਾਲੇ ਤੱਕ ਇਸ ਨੂੰ ਲੈ ਕੇ ਕਿਸੇ ਪ੍ਰਕਾਰ ਦਾ ਕੋਈ ਵੀ ਰਸਮੀ ਐਲਾਨ ਨਹੀਂ ਹੋਇਆ। ਜਿਸ ਕਾਰਨ ਪੰਜਾਬ ਦੇ ਸਾਰੇ ਸਕੂਲ ਬੁੱਧਵਾਰ ਵਾਲੇ ਦਿਨ ਖੁੱਲ ਜਾਣਗੇ ।