ਪੰਜਾਬ ਦੇ ਸਕੂਲਾਂ ਬਾਰੇ ਆਈ ਇਹ ਤਾਜਾ ਵੱਡੀ ਖਬਰ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਪਿਛਲੇ ਸਾਲ ਮਾਰਚ ਤੋਂ ਹੀ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਸਦਕਾ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਤਾਂ ਜੋ ਇਸ ਕਰੋਨਾ ਦਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਨਾ ਪੈ ਸਕੇ। ਕਰੋਨਾ ਦੇ ਚਲਦੇ ਹੋਏ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਟੌਤੀ ਕੀਤੀ ਗਈ ਸੀ ਤਾਂ ਜੋ ਬੱਚਿਆਂ ਉਪਰ ਕੋਈ ਵੀ ਮਾਨਸਿਕ ਤਣਾਅ ਨਾ ਵਧ ਸਕੇ। ਪੰਜਾਬ ਦੇ ਸਕੂਲਾਂ ਬਾਰੇ ਹੁਣ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਬੱਚਿਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬਾ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ।

ਉਥੇ ਹੀ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਸਹੂਲਤਾਂ ਬੱਚਿਆਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਕੀਤੇ ਗਏ ਐਲਾਨ ਬਾਰੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ ਰੂਮ ਵਿੱਚ ਤਬਦੀਲ ਕਰਨ ਦਾ ਐਲਾਨ ਕਰ ਦਿੱਤਾ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਸੁਧਾਰਣ ਲਈ ਲੋੜੀਂਦੇ ਫੰਡ ਅਲਾਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਮਾਰਟ ਕਲਾਸ ਰੂਮਾਂ ਵਿੱਚ ਨਵੇਂ ਉਪਕਰਣ ਲਗਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਵਿਸਥਾਰਿਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਲਾਸ ਰੂਮਾਂ ਵਿੱਚ ਬਿਜਲੀ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਮਾਪਿਆਂ ਦਾ ਮੁੜ ਤੋਂ ਸਰਕਾਰੀ ਸਕੂਲਾਂ ਵਿੱਚ ਭਰੋਸਾ ਵਧਿਆ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਿਛਲੇ ਚਾਰ ਸਾਲਾਂ ਦੌਰਾਨ 29 ਫੀਸਦੀ ਵਾਧੇ ਦੇ ਨਾਲ ਲੱਗਭੱਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ। ਉਹਨਾਂ ਦੱਸਿਆ ਕਿ ਸਿਖਲਾਈ ਸੰਸਥਾਵਾਂ ਅਤੇ ਸਕੂਲਾਂ ਦੇ ਕਮਰਿਆਂ ਦੀ ਤਬਦੀਲੀ ਲਈ ਲਗਭਗ 117 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਮਾਰਟ ਕਲਾਸ ਰੂਮਾਂ ਵਿੱਚ ਮਲਟੀ ਮੀਡੀਆ ਪ੍ਰੋਜੈਕਟਰ, ਸਾਊਂਡ ਬਾਰ, ਪ੍ਰਾਜੈਕਸ਼ਨ ਲਈ ਵਾਈਟ ਬੋਰਡ, ਮਾਇਕਰੋ ਸੀ ਪੀ ਯੂ, ਗਰੀਨ ਬੋਰਡ ਆਦਿ ਲਗਾਏ ਜਾਣਗੇ।