ਪੰਜਾਬ ਦੇ ਸਕੂਲਾਂ ਬਾਰੇ ਮੁੱਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ , ਮਾਪਿਆਂ ਅਤੇ ਬੱਚਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਹ ਵੀ ਸੂਬਾ ਸਰਕਾਰ ਵੱਲੋਂ ਐਲਾਨ ਕੀਤੇ ਜਾਣ ਦੀ ਝੜੀ ਲਗਾਈ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਉਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਸੂਬਾ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਠੇਕੇ ਤੇ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਵੀ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਵਾਸਤੇ ਸਰਕਾਰ ਤੋਂ ਮੰਗ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿੱਥੇ ਜਿੱਥੇ ਕਾਂਗਰਸ ਸਰਕਾਰ ਵੱਲੋਂ ਰੈਲੀਆਂ ਦਾ ਆਯੋਜਨ ਕੀਤਾ ਜਾਂਦਾ ਹੈ ਉੱਥੇ ਹੀ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਅਰੰਭ ਕਰ ਦਿੱਤੇ ਜਾਂਦੇ ਹਨ।

ਸੂਬਾ ਸਰਕਾਰ ਵੱਲੋਂ ਵੀ ਚੋਣਾਂ ਨੂੰ ਵੇਖਦੇ ਹੋਏ ਬਹੁਤ ਸਾਰੇ ਲੋਕਾਂ ਲਈ ਕਈ ਤਰਾਂ ਦੇ ਐਲਾਨ ਕੀਤੇ ਗਏ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਕੈਬਨਿਟ ਦੀ ਮੀਟਿੰਗ ਹੋਈ ਹੈ ਉਥੇ ਹੀ ਮੁੱਖ ਮੰਤਰੀ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਆਪ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਵੱਖੋ ਵੱਖਰੇ ਪੱਧਰ ਦੇ 229 ਸਕੂਲਾਂ ਨੂੰ ਪੰਜਾਬ ਵਿੱਚ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਖਬਰ ਸੁਣਦੇ ਹੀ ਜਿਥੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਉੱਥੇ ਹੀ ਉਨ੍ਹਾਂ ਦੀਆਂ ਬਹੁਤ ਸਾਰੀਆਂ ਚਿੰਤਾਵਾਂ ਵੀ ਖਤਮ ਹੋ ਗਈਆਂ ਹਨ ਕਿਉਂਕਿ ਬੱਚਿਆਂ ਨੂੰ ਉਚੇਰੀ ਪੜ੍ਹਾਈ ਵਾਸਤੇ ਕਈ ਹੋਰ ਸਕੂਲਾਂ ਵਿਚ ਜਾਣਾ ਪੈਂਦਾ ਸੀ। ਬੱਚਿਆਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਲੰਮੇ ਸਮੇਂ ਤੱਕ ਜਾਰੀ ਰੱਖਣ ਵਾਸਤੇ ਇਹ ਸਹੂਲਤ ਦਿੱਤੀ ਗਈ ਹੈ। ਕਿਉਂਕਿ ਬਹੁਤ ਸਾਰੇ ਬੱਚਿਆਂ ਵੱਲੋਂ ਮਜਬੂਰੀ ਵੱਸ ਆਪਣੀ ਪੜ੍ਹਾਈ ਛੱਡ ਦਿੱਤੀ ਜਾਂਦੀ ਸੀ।

ਹੁਣ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਵਿੱਚ ਫੈਸਲਾ ਲੈਂਦੇ ਹੋਏ ਪੰਜਾਬ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ ਵਿੱਚ ਤਬਦੀਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਵਿੱਚ ਅਪਗ੍ਰੇਡ, ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸਕੈਂਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।