ਪੰਜਾਬ ਦੇ ਸਕੂਲਾਂ ਲਈ ਆਈ ਤਾਜਾ ਵੱਡੀ ਖਬਰ – ਜਾਰੀ ਹੋਏ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਵਿਦਿਅਕ ਅਦਾਰਿਆਂ ਨੂੰ ਲੈ ਕੇ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਉਥੇ ਹੀ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੇ ਦੌਰ ਵਿੱਚ ਜਿੱਥੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਉਣ ਲਈ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਨਵੀਨੀਕਰਨ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬੱਚਿਆਂ ਦੀਆਂ ਕਰੋਨਾ ਦੇ ਦੌਰ ਵਿਚ ਹੋਣ ਵਾਲੀਆਂ ਪ੍ਰੀਖਿਆ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਉੱਥੇ ਹੀ ਸਮਾਰਟ ਕਲਾਸ ਰੂਮ ਬਣਾਏ ਗਏ ਹਨ ਅਤੇ ਕੁਝ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਪੰਜਾਬ ਦੇ ਸਕੂਲਾਂ ਬਾਰੇ ਹੁਣੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹੁਕਮ ਜਾਰੀ ਹੋ ਗਏ ਹਨ। ਪੰਜਾਬ ਦੇ ਸਾਰੇ ਸਕੂਲਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਸੈਸ਼ਨ 2021-22 ਲਈ ਸਰਕਾਰ ਵੱਲੋਂ ਕੁਝ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਸਦਕਾ ਬੱਚਿਆਂ ਨੂੰ ਲਾਇਬਰੇਰੀਆਂ ਵਿੱਚ ਕਿਤਾਬਾਂ ਪੜ੍ਹਨ ਪ੍ਰਤੀ ਉਤਸ਼ਾਹਿਤ ਕੀਤਾ ਜਾਵੇਗਾ। ਜਿੱਥੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਦੀ ਆਦਤ ਪਾਈ ਜਾਵੇਗੀ ਉੱਥੇ ਹੀ ਸਚਿੱਤਰ ਅਤੇ ਰੰਗਦਾਰ ਪੁਸਤਕਾਂ ਖਰੀਦਣ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਲਾਇਬ੍ਰੇਰੀ ਵਿਚ ਉੱਚ ਪੱਧਰੀ ਕਿਤਾਬਾਂ ਰੱਖੀਆਂ ਜਾਣਗੀਆਂ ਜਿਨ੍ਹਾਂ ਵਿੱਚ ਲੋਕ ਸਾਹਿਤ ,ਸਭਿਆਚਾਰ ਅਤੇ ਭੂਗੋਲ , ਸਮਾਜਿਕ ,ਲੋਕ ਬੋਲੀਆਂ ,ਇਤਿਹਾਸ ਨਾਲ ਸਬੰਧ ਪੁਸਤਕਾਂ ਸ਼ਾਮਲ ਹੋਣਗੀਆ। ਇਹ ਪੁਸਤਕਾਂ ਉਨ੍ਹਾਂ ਪ੍ਰਾਈਵੇਟ ਪਬਲੀਸ਼ਰ ਕੋਲੋਂ ਖਰੀਦੀਆਂ ਜਾਣਗੀਆਂ ਜੋ 25 ਤੋਂ 40 ਫੀਸਦੀ ਤੱਕ ਡਿਸਕਾਉਂਟ ਕਰਨਗੇ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸਕੂਲਾਂ ਵਿੱਚ ਨਵੀਆਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ਸਰਕਾਰੀ ਪਬਲਿਸ਼ਰਜ਼ ਵੱਲੋਂ ਹੀ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਡਿਸਕਾਉਂਟ ਦੇ ਅਨੁਸਾਰ ਹੀ ਇਹ ਕਿਤਾਬਾਂ ਖਰੀਦੀਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਦੇ ਇਕ ਬੁਲਾਰੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕਿਤਾਬਾਂ ਦੀ ਖ਼ਰੀਦ ਲਈ ਸਕੂਲ ਪੱਧਰ ਤੇ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਮਾਹਿਰ ਕਮੇਟੀ ਦੀ ਸਿਫਾਰਸ਼ ਅਨੁਸਾਰ ਕਿਤਾਬਾਂ ਖਰੀਦੀਆਂ ਜਾਣਗੀਆਂ।