ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ ਸਿੱਖਿਆ ਮੰਤਰੀ ਸਿੰਗਲਾ ਵਲੋਂ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕੀਤੇ ਗਏ, ਜਿਸ ਸਦਕਾ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਸਕੇ ਅਤੇ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਵੀ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਬਦਲਾਅ ਵੀ ਕੀਤੇ ਗਏ ਹਨ। ਜਿਸ ਸਦਕਾ ਬੱਚਿਆਂ ਨੂੰ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰਨ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉੱਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ।

ਹੁਣ ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਖਬਰ ਸਿੱਖਿਆ ਮੰਤਰੀ ਸਿੰਗਲਾ ਵੱਲੋਂ ਜਾਰੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਐਲਾਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਕੂਲ ਪ੍ਰੋਜੈਕਟ ਤਹਿਤ ਸੂਬੇ ਭਰ ਦੇ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਅਤੇ ਨਵੀਨੀਕਰਨ ਲਈ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸ਼ੀ ਦੀ ਗਰਾਂਟ ਤੋਂ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲੋੜੀਂਦੇ ਫੰਡਾਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਤਾਂ ਜੁ ਸਕੂਲਾਂ ਦਾ ਨਵੀਨੀਕਰਨ ਕਰਕੇ ਬੱਚਿਆਂ ਲਈ ਅਕਰਸ਼ਿਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 14,853 ਕਲਾਸ ਰੂਮਾਂ ਵਿੱਚ ਇਸੇ ਤਰ੍ਹਾਂ ਕੰਮ ਜਾਰੀ ਰਹੇਗਾ ਜਿਸ ਵਾਸਤੇ 4.46 ਲੱਖ ਰੁਪਏ ਦੀ ਗ੍ਰਾਂਟ ਵੀ ਜਲਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਰਟ ਕਲਾਸ ਰੂਮਾਂ ਲਈ 117 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ।

ਉਥੇ ਹੀ ਸਮਾਰਟ ਕਲਾਸ ਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗਰਾਂਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਹੈ ਕਿ ਲੱਗਭੱਗ 13 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀਆਂ ਪ੍ਰਭਾਵਸ਼ਾਲੀ ਗਤੀਵਿਧੀਆਂ ਲਈ ਹੋਰ ਸਹਾਇਤਾ ਦੇਣ , ਅਤੇ ਸਕੂਲਾਂ ਨੂੰ ਹੋਰ ਆਕਰਸ਼ਕ ਬਣਾਉਣ ਦਾ ਫੈਸਲਾ ਕੀਤਾ ਹੈ।