ਪੰਜਾਬ ਦੇ ਸਕੂਲਾਂ ਲਈ ਚੰਨੀ ਸਰਕਾਰ ਨੇ ਕਰਤਾ ਇਹ ਵੱਡਾ ਹੁਕਮ ਜਾਰੀ – ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਮਿਲਦੀ ਹੈ। ਉਥੇ ਹੀ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਪਾਈਆਂ ਜਾ ਰਹੀਆਂ ਖ਼ਾਮੀਆਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਆਏ ਦਿਨ ਹੀ ਕਈ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਂਦੀ ਹੈ ਅਤੇ ਕੁਝ ਨਵੇਂ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜੀਆਂ ਲਈ ਕੁਛ ਨਾ ਕੁਛ ਨਵਾਂ ਸਿਰਜਿਆ ਜਾ ਸਕੇ।

ਹੁਣ ਪੰਜਾਬ ਦੇ ਸਕੂਲਾ ਵਿਚ ਚੰਨੀ ਸਰਕਾਰ ਵੱਲੋਂ ਇਕ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਨਾਲ ਮਾਂ-ਪਿਉ ਵਿਚ ਖੁਸ਼ੀ ਦੀ ਲਹਿਰ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਾਰੇ ਸਕੂਲਾਂ ਵਿਚ ਪੰਜਾਬੀ ਨੂੰ ਲਾਜ਼ਮੀ ਕਰਨ ਦੀ ਗੱਲ ਆਖੀ ਗਈ ਸੀ। ਕਿਉਂਕਿ ਬਹੁਤ ਸਾਰੇ ਸੀ ਬੀ ਐਸ ਈ ਸਕੂਲਾਂ ਵਿੱਚ ਪੰਜਾਬੀ ਨਹੀਂ ਪੜ੍ਹਾਈ ਜਾਂਦੀ ਹੈ ਜਿਸ ਨਾਲ ਬਹੁਤ ਸਾਰੇ ਪੰਜਾਬ ਦੇ ਬੱਚੇ ਆਪਣੀ ਮਾਂ ਬੋਲੀ ਤੋਂ ਸੱਖਣੇ ਹੋ ਰਹੇ ਹਨ। ਹੁਣ ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਪੰਜਾਬੀ ਭਾਸ਼ਾ ਨਾਲ ਸਬੰਧਤ ਮਹੱਤਵਪੂਰਨ ਬਿਲ ਪੇਸ਼ ਕੀਤੇ ਗਏ ਹਨ।

ਜਿਨ੍ਹਾਂ ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿਖਿਆ ਸੋਧ ਬਿੱਲ 2021 ਅਤੇ ਪੰਜਾਬ ਰਾਜ ਭਾਸ਼ਾ ਸੋਧ ਬਿੱਲ 2021 ਨੂੰ ਪੇਸ਼ ਕੀਤਾ ਗਿਆ ਹੈ। ਉੱਥੇ ਹੀ ਪੇਸ਼ ਕੀਤੇ ਗਏ ਇਹਨਾਂ 2 ਅਹਿਮ ਬਿੱਲਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਦੇ ਅਧਾਰ ਤੇ ਹੁਣ ਪੰਜਾਬ ਵਿੱਚ ਸਾਰੇ ਸਕੂਲਾਂ ਵਿੱਚ ਪਹਿਲੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਉਥੇ ਹੀ ਦਫਤਰਾਂ ਅੰਦਰ ਵੀ ਪੰਜਾਬੀ ਭਾਸ਼ਾ ਵਿੱਚ ਹੀ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕੰਮ ਕਰਨਾ ਹੋਵੇਗਾ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਜਿਸ ਵਾਸਤੇ ਜ਼ਿਲ੍ਹਾ ਪੱਧਰ ਉਤੇ ਕਮੇਟੀਆਂ ਬਣਾ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਆਪਣੀ ਪੰਜਾਬੀ ਮਾਂ ਬੋਲੀ ਨੂੰ ਸੂਬੇ ਅੰਦਰ ਪ੍ਰਫੁੱਲਤ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ। ਜਿੱਥੇ ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਾਉਣਾ ਸਾਰੇ ਸਕੂਲਾਂ ਲਈ ਲਾਜ਼ਮੀ ਕੀਤਾ ਗਿਆ ਹੈ, ਉੱਥੇ ਹੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 2 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਸਰਕਾਰ ਵੱਲੋਂ ਪੰਜਾਬ ਵਿੱਚ ਸਾਇਨ ਬੋਰਡ ਵੀ ਪੰਜਾਬੀ ਵਿੱਚ ਲਿਖਣ ਵਾਸਤੇ ਯਕੀਨੀ ਬਣਾਇਆ ਜਾ ਰਿਹਾ ਹੈ।