ਪੰਜਾਬ ਦੇ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਆਈ ਤਾਜਾ ਵੱਡੀ ਖਬਰ  

ਪੰਜਾਬ ਦੀ ਮਾਨ ਸਰਕਾਰ ਨੂੰ ਬੇਸ਼ੱਕ ਆਇਆ ਕਈ ਮਹੀਨੇ ਹੋ ਚੁੱਕੇ ਹਨ ਅਤੇ ਕਈ ਪ੍ਰਕਾਰ ਦੇ ਵਾਅਦੇ ਵੀ ਸਰਕਾਰ ਕਰਦੀ ਹੋਈ ਨਜ਼ਰ ਆ ਰਹੀ ਹੈ| ਹੁਣ ਤੱਕ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸੁਧਾਰ ਕਰਨ ਲਈ ਕਈ ਪ੍ਰਕਾਰ ਦੇ ਫ਼ੈਸਲੇ ਲੈ ਜਾ ਚੁਕੇ ਹਨ । ਤਾਜ਼ਾ ਫ਼ੈਸਲਾ ਸਿੱਖਿਆ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਲਿਆ ਗਿਆ ਹੈ । ਜਿਸ ਦੇ ਚਲਦੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ਮਿਸ਼ਨ ੧੦੦ ਫੀਸਦੀ ਮੁਹਿਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ |

ਇਹਨਾਂ ਵੱਖ-ਵੱਖ ਉਪਰਾਲਿਆਂ ਵਿਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਆਖਿਆ ਹੈ ਸਾਇੰਸ ਗਣਿਤ ਅਤੇ ਅੰਗਰੇਜ਼ੀ ਦੇ ਵਿਸ਼ੇ ਸਮੇਤ ਸਮਾਜਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜਿਲ੍ਹਾ ਮੈਟਰ ਨੂੰ ਤੁਰੰਤ ਲੋੜਵੰਦ ਸਕੂਲਾਂ ਵਿਚ ਤਾਇਨਾਤ ਕਰਨ ਸਬੰਧੀ ਜਿਲਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ|

ਪੰਜਾਬ ਦੇ ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮਾਂ ਹੈ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਸਟਾਫ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਸੈਂਟਰ ਸਕੂਲਾਂ ਵਿਚ ਪੜ੍ਹਾਉਣ ਦੀ ਥਾ ਫਿਰ ਡਿਊਟੀ ਕਰ ਰਹੇ ਹਨ

ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਸਾਡਾ ਮਕਸਦ ਫਰਜ਼ੀ ਆਂਕੜੇ ਇਕੱਠੇ ਕਰਕੇ ਵਾਹ ਵਾਹੀ ਖਟਣਾ ਨਹੀ ਸਗੋਂ ਸਿੱਖਿਆ ਦੇ ਮਿਆਰ ਨੂੰ ਸੁਧਾਰ ਕੇ ਬੱਚਿਆਂ ਤੱਕ ਸਿੱਖਿਆ ਪ੍ਰਦਾਨ ਕਰਨਾ ਹੈ|