ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਦਿੱਤੇ ਗਏ ਸਨ। ਸਰਕਾਰ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਟੌਤੀ ਕੀਤੀ ਗਈ ਤਾਂ ਜੋ ਬੱਚਿਆਂ ਨੂੰ ਪੜਾਈ ਦੇ ਵਾਧੂ ਬੋਝ ਤੋਂ ਬਚਾਇਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕੀਤਾ ਗਿਆ ਹੈ । ਉਥੇ ਹੀ 12 ਵੀ ਕਲਾਸ ਦੇ ਵਿਦਿਆਰਥੀਆ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ।
ਉਥੇ ਹੀ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਨਤੀਜੇ ਪਹਿਲਾ ਹੋਈਆ ਪ੍ਰੀਖਿਆਵਾਂ ਦੇ ਅਧਾਰ ਤੇ ਘੋਸ਼ਿਤ ਕੀਤੇ ਜਾ ਰਹੇ ਹਨ। ਪੰਜਾਬ ਦੇ ਸਕੂਲਾਂ ਲਈ ਹਾਈਕੋਰਟ ਤੋਂ ਹੁਣ ਇਹ ਹੁਕਮ ਸਾਹਮਣੇ ਆਇਆ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਪ੍ਰਾਪਤ ਹੋਈ ਹੈ। ਹੁਣ ਪੰਜਾਬ ਤੇ ਹਰਿਆਣਾ ਦੀ ਹਾਈਕੋਰਟ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਈ ਕਰਨ ਵਾਲੇ ਬੱਚਿਆਂ ਦੇ ਸਕੂਲ ਛੱਡਣ ਦਾ ਸਰਟੀਫਿਕੇਟ ਉੱਪਰ ਇਹ ਫੈਸਲਾ ਲਿਆ ਗਿਆ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਹੈ ਉਥੇ ਹੀ ਸਕੂਲਾਂ ਵਿੱਚ ਆਉਣ ਵਾਲੇ ਸਟਾਫ ਨੂੰ ਵੀ ਘੱਟ ਕੀਤਾ ਗਿਆ ਹੈ।
ਇਸ ਲਈ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਸਕੂਲ ਛੱਡਣ ਦੇ ਸਰਟੀਫਿਕੇਟ ਦੇ ਬਿਨਾਂ ਕੀਤੇ ਜਾ ਰਹੇ ਹਨ। ਸਰਕਾਰ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਆਏ ਬੱਚਿਆਂ ਤੋ ਸਕੂਲ ਛੱਡਣ ਦਾ ਸਰਟੀਫਿਕੇਟ ਨਹੀਂ ਲਿਆ ਜਾਵੇਗਾ ਤੇ ਉਨ੍ਹਾਂ ਨੂੰ ਲਿਆਉਣ ਦੀ ਲੋੜ ਨਹੀਂ ਹੈ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਪਰ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਜਿੱਥੇ ਹੁਣ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਵਾਲੇ ਬੱਚਿਆਂ ਲਈ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹਾਈ ਕੋਰਟ ਵੱਲੋਂ ਦਿੱਤੇ ਗਏ ਇਸ ਫੈਸਲੇ ਨਾਲ ਉਹਨਾਂ ਸਾਰੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਪਵੇਗਾ ਜੋ ਤਾਲਾਬੰਦੀ ਦੇ ਦੌਰਾਨ ਨਿੱਜੀ ਸਕੂਲਾਂ ਵਿੱਚੋ ਸਰਕਾਰੀ ਸਕੂਲਾਂ ਵਿਚ ਦਾਖਲ ਹੋ ਰਹੇ ਹਨ।
Previous Postਕੇਂਦਰ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਕੇ ਕਰੱਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ
Next Post5 ਜੂਨ ਹੁਣ ਹੋਵੇਗੀ ਇਹ ਵੱਡੀ ਕਾਰਵਾਈ ਗੁਰਨਾਮ ਸਿੰਘ ਚੜੂਨੀ ਨੇ ਕਰਤਾ ਇਹ ਵੱਡਾ ਐਲਾਨ