ਪੰਜਾਬ ਦੇ ਸਕੂਲਾਂ ਲਈ ਹੁਣ ਜਾਰੀ ਹੋਇਆ ਇਹ ਹੁਕਮ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਕਰੋਨਾ ਸਮੇਂ ਦੌਰਾਨ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜਾਈ ਆਨ ਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਸਲੇਬਸ ਵਿੱਚ ਕਟੌਤੀ ਵੀ ਕੀਤੀ ਗਈ ਸੀ। ਸਰਕਾਰ ਵੱਲੋਂ ਸਮੇਂ ਸਮੇਂ ਤੇ ਬੱਚਿਆਂ ਲਈ ਕਈ ਯੋਜਨਾਵਾਂ ਉ-ਲੀ-ਕੀ-ਆਂ ਜਾ ਰਹੀਆਂ ਹਨ।

ਉਥੇ ਹੀ ਬੱਚਿਆਂ ਦੇ ਦਾਖ਼ਲੇ ਵੀ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਘਰ-ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਥੇ ਹੀ ਸੂਬੇ ਅੰਦਰ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ ਲਈ ਹੁਣ ਨਵਾਂ ਹੁਕਮ ਜਾਰੀ ਹੋਇਆ ਹੈ। ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਹੇਠ ਵਜੀਫਾ ,ਬਾਇਓਮੈਟ੍ਰਿਕ ਅਪਡੇਸ਼ਨ ਦੇ ਹੁਕਮ ਜਾਰੀ ਕੀਤੇ ਹਨ।ਆਧਾਰ ਬਾਇਓਮੈਟ੍ਰਿਕ ਅਪਡੇਸ਼ਨ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਸ਼ੁਰੂ ਕੀਤੀ ਜਾਵੇਗੀ

ਜਿਸ ਨੂੰ ਬਾਅਦ ਵਿੱਚ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਨਗੇ। ਆਧਾਰ ਕਾਰਡ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 294 ਆਧਾਰ ਕਿੱਟਾ ਅਤੇ ਮਾਨਵੀ ਸ਼ਕਤੀ ਮੁਹਈਆ ਕਰਵਾਏਗਾ। ਇਸ ਸਭ ਲਈ ਸਕੂਲ ਮੁਖੀਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਵਿਦਿਆਰਥੀਆਂ ਲਈ ਵੱਖ ਵੱਖ ਵਜ਼ੀਫਾ ਸਕੀਮਾਂ ਲਈ ਆਧਾਰ ਕਾਰਡ ਦਾ ਹੋਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਲਈ 5 ਤੋਂ 15 ਸਾਲ ਦੇ ਉਮਰ ਦੇ ਵਿਦਿਆਰਥੀਆਂ ਨੂੰ ਆਧਾਰ ਕਾਰਡ ਬਣਾ ਕੇ ਦਿੱਤੇ ਜਾਣਗੇ।

ਜਿਨ੍ਹਾਂ ਵਿਦਿਆਰਥੀਆਂ ਦੇ ਅਜੇ ਤੱਕ ਨਹੀਂ ਬਣਾਏ ਗਏ ਹਨ। ਇਹ ਪ੍ਰਕਿਰਿਆ ਨਵੇਂ ਸੈਸ਼ਨ ਦੇ ਦੌਰਾਨ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਨਵੀਂ ਯੋਜਨਾ ਬਾਰੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲਾ ਸਿੱਖਿਆ ਅਧਿਕਾਰੀਆ ਨੂੰ ਪੱਤਰ ਭੇਜ ਕੇ ਜਾਣਕਾਰੀ ਮੁਹਇਆ ਕਰਵਾਈ ਗਈ ਹੈ। ਇਸ ਆਧਾਰ ਕਾਰਡ ਸਬੰਧੀ ਪ੍ਰਾਇਮਰੀ ਸਕੂਲਾਂ ਦਾ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਮਿਡਲ ਹਾਈ ਤੇ ਸੀਨੀਅਰ ਸਕੈਂਡਰੀ ਰੋਸਟਰ ਜ਼ਿਲਾ ਸਿੱਖਿਆ ਅਫਸਰ ਵੱਲੋਂ ਤਿਆਰ ਕੀਤਾ ਜਾਵੇਗਾ। ਇਨ੍ਹਾਂ ਆਧਾਰ ਕਾਰਡ ਦੇ ਜ਼ਰੀਏ ਹੀ ਵਿਦਿਆਰਥੀਆਂ ਨੂੰ ਵਜ਼ੀਫਾ ਦਿੱਤਾ ਜਾਵੇਗਾ।