ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਭ ਸੂਬਿਆਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ।ਨਾਲ਼ ਹੀ ਸਰਕਾਰਾਂ ਵੱਲੋਂ ਸਕੂਲ ਵਿੱਚ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਭ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਰਕਾਰ ਵੱਲੋਂ ਸਕੂਲ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਦੀ ਸੁਰੱਖਿਆ ਵੱਲ ਧਿਆਨ ਦਿੱਤਾ ਜਾ ਸਕੇ। ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਸੱਤ ਮਹੀਨਿਆਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਹੈ।
ਕਿਉਂਕਿ ਇਸ ਮਹਾਮਾਰੀ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਦੇ ਉਪਰ ਪਿਆ ਹੈ। ਮਾਰਚ ਤੋਂ ਲਗਾਤਾਰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਸਾਰੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਦੇ ਤਹਿਤ ਹੀ ਸਾਰੇ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ। ਕੇਂਦਰ ਸਰਕਾਰ ਵੱਲੋਂ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ।
ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਬੱਚੇ ਅਜੇ ਵੀ ਘਰ ਤੋਂ ਹੀ ਆਨਲਾਈਨ ਪੜ੍ਹਾਈ ਜਾਰੀ ਰੱਖ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਬੱਚਿਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਬੱਚੇ,ਅਧਿਆਪਕ ਤੇ ਮਾਪੇ ਖੁਸ਼ ਨਜ਼ਰ ਆ ਰਹੇ ਹਨ। ਪਰ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ । ਜਿਸ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।
ਹੁਣ ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਲਈ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦਾ ਪੰਜਾਬੀ ਅਤੇ ਇਤਿਹਾਸ ਵਿਸ਼ੇ ਨੂੰ ਛੱਡ ਕੇ ਬਾਕੀ ਸਾਰੇ ਵਿਸ਼ਿਆਂ ਦਾ ਸਿਲੇਬਸ 30 ਫ਼ੀਸਦੀ ਘਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਬੱਚਿਆਂ ਮਾਪਿਆਂ ਤੇ ਅਧਿਆਪਕਾਂ ਵਿਚ ਖ਼ੁਸ਼ੀ ਪਈ ਜਾ ਰਹੀ ਹੈ। ਕਿਉਂਕਿ ਇਸ ਔਖੇ ਸਮੇਂ ਦੇ ਵਿੱਚ ਬੱਚੇ ਇਸ ਤਰ੍ਹਾਂ ਆਪਣਾ ਸਲੇਬਸ ਪੂਰਾ ਕਰ ਸਕਦੇ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਪਾਠਕ੍ਰਮ ਵਿਚੋਂ ਕੱਢੇ ਗਏ ਸਲੇਬਸ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ।
Previous Postਕੰਗਨਾ ਰਣੌਤ ਨਹੀਂ ਹਟ ਸਕਦੀ ਆਪਣੀਆਂ ਆਦਤਾਂ ਤੋ-ਹੁਣ ਬਾਈਡੇਨ ਦੇ ਬਾਰੇ ਕਹਿਤਾ ਇਹ, ਹੋ ਰਹੀ ਸਾਰੇ ਪਾਸੇ ਚਰਚਾ
Next Postਅਮਿਤਾਬ ਬਚਨ ਤੋਂ ਬਾਅਦ ਹੁਣ ਇਸ ਸੁਪਰਸਟਾਰ ਨੂੰ ਹੋ ਗਿਆ ਕੋਰੋਨਾ ਵਾਇਰਸ