ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਆਈ ਇਹ ਵੱਡੀ ਤਾਜਾ ਖਬਰ – ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਆਈ ਇਹ ਵੱਡੀ ਤਾਜਾ ਖਬਰ , ਜਿਸ ਨਾਲ ਹਰ ਕੋਈ ਹੈਰਾਨ ਰਹਿ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਵੀ ਉੱਚਾ ਚੁੱਕਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਚਲਦੇ ਹੋਏ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ’ਚ 1.51 ਲੱਖ ਵਿਦਿਆਰਥੀਆਂ ਦਾ ਵਾਧਾ ਰਿਕਾਰਡ ਕੀਤਾ ਗਿਆ ਹੈ। ਇਹ ਸਭ ਕੁਝ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਕਾਰਨ ਹੈ। ਪਿਛਲੇ ਕੁੱਝ ਸਾਲਾਂ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਨਵੇਂ ਸ਼ੈਸ਼ਨ ’ਚ 1.51 ਲੱਖ ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ।

ਵਿਭਾਗ ਦੇ ਸਰਕਾਰੀ ਸੈਕੰਡਰੀ ਸਕੂਲਾਂ ‘ਚ ਪਿਛਲੇ ਸਾਲ 1400379 ਵਿਦਿਆਰਥੀ ਦਾਖ਼ਲ ਸਨ ਅਤੇ ਇਸ ਵਾਰ 1486701 ਬੱਚੇ ਦਾਖ਼ਲ ਹੋ ਚੁੱਕੇ ਹਨ। ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਹਫ਼ਤਾਵਾਰੀ ਮੀਟਿੰਗ ’ਚ ਨਵੇਂ ਦਾਖ਼ਲਿਆਂ ਸਬੰਧੀ ਵਿਸਥਾਰ ’ਚ ਵਿਚਾਰ ਚਰਚਾ ਕੀਤੀ ਗਈ। ਇਸ ਸਾਲ ਸਰਕਾਰੀ ਸਕੂਲਾਂ ਵਿੱਚ ਐੱਲ. ਕੇ. ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਪਿਛਲੇ ਸੈਸ਼ਨ ਨਾਲੋਂ 151020 ਵਿਦਿਆਰਥੀ ਵੱਧ ਦਾਖ਼ਲ ਹੋ ਚੁੱਕੇ ਹਨ।

ਸੂਬੇ ਦੇ ਸਰਕਾਰੀ ਸਕੂਲਾਂ ’ਚ ਨਵੇਂ ਸ਼ੈਸ਼ਨ ਦੇ ਪਹਿਲੇ ਮਹੀਨੇ ਅਪ੍ਰੈਲ 2021 ਤੱਕ ਸਰਕਾਰੀ ਸਕੂਲਾਂ ’ਚ 2827920 ਵਿਦਿਆਰਥੀ ਦਾਖ਼ਲ ਹੋ ਚੁੱਕੇ ਹਨ, ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 2676900 ਸੀ। ਕਰੋਨਾ ਕਾਲ ਦੇ ਦੌਰਾਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ ਬਹੁਤ ਸਾਰੇ ਨਿੱਜੀ ਸਕੂਲ ਫੀਸਾਂ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ।