ਆਈ ਤਾਜਾ ਵੱਡੀ ਖਬਰ
ਇਸ ਸਮੇਂ ਦੇਸ਼ ਅੰਦਰ ਸਿਆਸਤ ਦਾ ਮਾਹੌਲ ਕਾਫੀ ਚਰਚਾ ਦੇ ਵਿੱਚ ਚੱਲ ਰਿਹਾ ਹੈ। ਰੋਜ਼ਾਨਾ ਹੀ ਇਸ ਅੰਦਰ ਕਈ ਤਰ੍ਹਾਂ ਦੇ ਮੋੜ ਦੇਖਣ ਨੂੰ ਮਿਲਦੇ ਹਨ। ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਆਗੂਆਂ ਵੱਲੋਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਨੂੰ ਉਲੀਕਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਪ੍ਰਸਿੱਧ ਅਤੇ ਚਰਚਿਤ ਲੋਕਾਂ ਨੂੰ ਵੀ ਆਪਣੇ ਨਾਲ ਜੋੜ ਕੇ ਪਾਰਟੀ ਦੀ ਵਧੀਆ ਰੂਪ-ਰੇਖਾ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।
ਜਿਸ ਕਾਰਨ ਕਈ ਲੋਕ ਆਪਣੀਆਂ ਖੁਦ ਦੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਲ ਹੋ ਰਹੇ ਹਨ। ਇਕ ਖ਼ਬਰ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਆ ਰਹੀ ਹੈ ਜਿਥੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ। ਇਥੇ ਉਹ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇੱਕ ਵਫਦ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੇ ਨਾਲ
ਪਠਾਨਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਦੇਖ-ਰੇਖ ਵਿਚ ਚੰਡੀਗੜ੍ਹ ਵਿਖੇ ਪੁੱਜਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਨਿੱਘੀ ਜੀ ਆਇਆਂ ਆਖੀ ਅਤੇ ਉਨ੍ਹਾਂ ਦੇ ਗਲ ਵਿਚ ਸਿਰੋਪਾ ਪਾ ਕੇ ਉਨ੍ਹਾਂ ਨੂੰ ਮਾਣ ਅਤੇ ਸਤਿਕਾਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਜੋ ਫ਼ੈਸਲਾ ਲਿਆ ਅਸੀਂ ਸਾਰੇ ਉਸ ਦਾ ਸਵਾਗਤ ਕਰਦੇ ਹਾਂ। ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੂੰ ਪਾਰਟੀ ਦੇ ਵਿੱਚ ਬਣਦਾ ਹੋਇਆ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇਗਾ।
Previous Postਬੱਚਿਆਂ ਵਾਲਿਓ ਰਹੋ ਸਾਵਧਾਨ:ਪੰਜਾਬ ਚ 13 ਸਾਲਾਂ ਦੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ
Next Postਪੰਜਾਬ ਦੇ ਸਕੂਲਾਂ ਦੇ ਬਾਰੇ ਚ ਹੁਣ ਆਈ ਅਜਿਹੀ ਖਬਰ, ਹਰ ਕੋਈ ਰਹਿ ਗਿਆ ਹੈਰਾਨ