ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲਗਾਤਾਰ ਬੇਹਤਰੀਨ ਸੜਕਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਪਣੀ ਮੰਜ਼ਲ ਤਕ ਪਹੁੰਚਾਉਣ ਵਿਚ ਵੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਦੇ ਸਮੇਂ ਵਿੱਚ ਜਿੱਥੇ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉੱਥੇ ਹੀ ਬਹੁਤ ਸਾਰੇ ਨਵੇਂ ਹਾਈਵੇ ਵੀ ਬਣਾਏ ਗਏ ਹਨ। ਜਿਸ ਨਾਲ ਕਿਸਾਨਾਂ ਦੀ ਜ਼ਮੀਨ ਨੂੰ ਸਰਕਾਰ ਵੱਲੋਂ ਐਕਵਾਇਰ ਕੀਤਾ ਗਿਆ ਸੀ। ਜਿਸ ਵਾਸਤੇ ਸਰਕਾਰੀ ਰੇਟ ਦੇ ਅਨੁਸਾਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦਿੱਤੇ ਗਏ। ਜਿਸ ਤੋਂ ਵੱਧ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸ਼ਹਿਰਾਂ ਨੂੰ ਇਕ ਦੂਸਰੇ ਨਾਲ ਮਿਲਾਉਣ ਦੀ ਦੂਰੀ ਨੂੰ ਤੈਅ ਕਰਨ ਵਿੱਚ ਘੱਟ ਸਮਾਂ ਲੱਗੇਗਾ।
ਜਿੱਥੇ ਹੁਣ ਇਨ੍ਹਾਂ ਨਵੀਆਂ ਸੜਕਾਂ ਅਤੇ ਹਾਈਵੇਅ ਦੇ ਜ਼ਰੀਏ ਲੋਕ ਆਪਣੀ ਮੰਜਲ ਤੱਕ ਜਲਦ ਪਹੁੰਚ ਰਹੇ ਹਨ। ਉਥੇ ਹੀ ਕੁਝ ਕਿਸਾਨਾਂ ਨੂੰ ਇਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਪੇਸ਼ ਆ ਰਹੀਆਂ ਹਨ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨਾਲ ਜੁੜੀ ਹੋਈ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬੱਸੀ ਅਤੇ ਬਨੂੜ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਐਕਵਾਇਰ ਕੀਤੀ ਗਈ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਕੋਲ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਉਠਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾ ਸਮੇਤ ਕੇਂਦਰੀ ਸਟੇਟ ਮੰਤਰੀ ਦੇ ਨਾਲ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਇਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਨਾਲ ਇਸ ਮਾਮਲੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦੇ ਮੈਬਰਾਂ ਵੱਲੋਂ ਗੱਲਬਾਤ ਕੀਤੀ ਗਈ ਸੀ। ਜਿਨ੍ਹਾਂ ਦੱਸਿਆ ਕਿ ਬਨੂੜ ਅਤੇ ਡੇਰਾਬੱਸੀ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ 205 ਏ ਪ੍ਰੋਜੈਕਟ ਦੇ ਤਹਿਤ ਜ਼ਮੀਨ ਅਕਵਾਇਰ ਕਰਨ ਦਾ ਮਾਮਲਾ ਉਠਾਇਆ ਗਿਆ ਸੀ। ਜਿੱਥੇ 28 ਪਿੰਡਾਂ ਦੀ ਜ਼ਮੀਨ ਦੇ ਅਵਾਰਡ 30 ਸਤੰਬਰ 2021 ਨੂੰ ਇਸ ਮਾਮਲੇ ਬਾਰੇ ਇੰਡੀਆ ਪ੍ਰਾਜੈਕਟ ਲਾਗੂ ਕਰਨ ਵਾਲੀ ਇਕਾਈ ਅੰਬਾਲਾ ਨੂੰ ਭੇਜ ਦਿੱਤੇ ਗਏ ਸਨ, ਪਰ ਅਜੇ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉੱਥੇ ਹੀ ਟਰਾਂਸਪੋਰਟ ਮੰਤਰੀ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਅਤੇ ਸੰਸਦ ਮੇਂਬਰ ਪ੍ਰਨੀਤ ਕੌਰ ਬਾਰੇ ਆਈ ਇਹ ਖਬਰ
ਤਾਜਾ ਖ਼ਬਰਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਅਤੇ ਸੰਸਦ ਮੇਂਬਰ ਪ੍ਰਨੀਤ ਕੌਰ ਬਾਰੇ ਆਈ ਇਹ ਖਬਰ
Previous Postਕਰਲੋ ਜੇਬ ਢਿੱਲੀ ਕਰਨ ਦੀ ਤਿਆਰੀ, ਪੈਟਰੋਲ ਡੀਜ਼ਲ ਤੋਂ ਬਾਅਦ ਇਹ ਚੀਜ਼ ਹੋਈ ਏਨੀ ਮਹਿੰਗੀ – ਤਾਜ਼ਾ ਵੱਡੀ ਖਬਰ
Next Postਪੰਜਾਬ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ , CM ਮਾਨ ਅਤੇ ਹਰਪਾਲ ਚੀਮੇ ਨੇ ਵੀ ਕੀਤਾ ਅਫਸੋਸ ਜਾਹਿਰ