ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਮਾਮਲਿਆਂ ਦੇ ਵਿਚ ਦੋਸ਼ੀ ਸਾਬਕਾ ਮੰਤਰੀਆਂ ਨੂੰ ਜੇਲ੍ਹ ਦੀ ਹਵਾ ਖਾਣੀ ਪਈ ਹੈ। ਉਥੇ ਹੀ ਵੱਖ-ਵੱਖ ਦੋਸ਼ਾਂ ਦੇ ਤਹਿਤ ਕਈ ਮੰਤਰੀਆਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਦੇ ਵਿਚ ਸਾਬਕਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਮੰਤਰੀ ਵੀ ਸ਼ਾਮਲ ਹਨ। ਇਨ੍ਹੀਂ ਦਿਨੀਂ ਜਿਥੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਭਰਿਸ਼ਟਾਚਾਰ ਦੇ ਮਾਮਲਿਆਂ ਵਿਚ ਬਹੁਤ ਸਾਰੇ ਸ਼ਬਦਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਉਥੇ ਹੀ ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਇੱਕ ਕੈਬਨਿਟ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਇਕ ਮੰਤਰੀ ਨੂੰ ਝਟਕਾ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ ਉਥੇ ਹੀ ਉਨ੍ਹਾਂ ਦੇ ਖ਼ਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਬਾਰੇ ਹਾਈ ਕੋਰਟ ਤੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਹੀ ਸਰਕਾਰ ਵਿੱਚ ਮੌਜੂਦਾ ਰਹਿ ਚੁੱਕੇ ਸਿਹਤ ਮੰਤਰੀ ਵਿਜੈ ਸਿੰਗਲਾ ਦੇ ਖਿਲਾਫ ਸਖਤ ਕਦਮ ਚੁੱਕਿਆ ਗਿਆ ਸੀ ਅਤੇ ਇਥੇ ਉਨ੍ਹਾਂ ਵੱਲੋਂ ਕਰੋੜਾਂ ਦੇ ਟੈਂਡਰ ਵਿੱਚ ਇੱਕ ਫੀਸਦੀ ਕਮਿਸ਼ਨ ਲੈਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਆਪਣੀ ਪਾਰਟੀ ਤੋਂ ਵੱਖ ਕਰ ਦਿੱਤਾ ਸੀ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਜਿੱਥੇ ਉਨ੍ਹਾ ਵੱਲੋਂ ਹਾਈ ਕੋਰਟ ਦੇ ਵਿਚ ਜ਼ਮਾਨਤ ਲੈਣ ਵਾਸਤੇ ਅਰਜੀ ਦਾਇਰ ਕੀਤੀ ਗਈ ਸੀ ਪਰ ਹਰਿਆਣਾ ਹਾਈਕੋਰਟ ਵੱਲੋਂ ਹੁਣ ਸਾਬਕਾ ਸਿਹਤ ਮੰਤਰੀ ਨੂੰ ਝਟਕਾ ਦਿੱਤਾ ਗਿਆ, ਜਦੋਂ ਅਦਾਲਤ ਵੱਲੋ ਜਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਵੱਲੋਂ ਹੀ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਹੁਣ ਭਾਰੀ ਝਟਕਾ ਲਗਾ ਹੈ, ਉੱਥੇ ਹੀ ਉਹਨਾਂ ਦੇ ਮਾਮਲੇ ਵਿਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
Previous Postਇਥੇ ਬੱਸ ਅਤੇ ਟਰੱਕ ਦੀ ਹੋਈ ਭਿਆਨਕ ਜਬਰਦਸਤ ਟੱਕਰ,4 ਲੋਕਾਂ ਦੀ ਹੋਈ ਮੌਤ ਅਤੇ 10 ਜਖਮੀ
Next Postਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਇਹਨਾਂ ਤਰੀਕਾਂ ਦੇਵੇਗਾ ਮਾਨਸੂਨ ਦਸਤਕ ਅਤੇ ਹੋਇਆ ਅਲਰਟ ਜਾਰੀ