ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਏਨੇ ਸਾਬਕਾ ਮੰਤਰੀਆਂ ਨਾਲ ਭਾਜਪਾ ਚ ਹੋਣ ਜਾ ਰਹੇ ਸ਼ਾਮਿਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਰਾਜਨੀਤਿਕ ਖੇਤਰ ਵਿੱਚ ਕਾਫ਼ੀ ਤਬਦੀਲੀ ਦੇਖੀ ਗਈ ਸੀ ਉਥੇ ਹੀ ਰਾਜਨੀਤਿਕ ਪਾਰਟੀਆਂ ਦੇ ਵਿੱਚ ਵੀ ਕਾਫ਼ੀ ਤਬਦੀਲੀਆਂ ਦੇਖੀਆਂ ਗਈਆਂ ਹਨ। ਬਹੁਤ ਸਾਰੀਆਂ ਪਾਰਟੀਆਂ ਦੇ ਵਿੱਚ ਜਿੱਥੇ ਕਾਟੋ ਕਲੇਸ਼ ਜਾਰੀ ਰਿਹਾ ਉਥੇ ਹੀ ਕਾਂਗਰਸ ਦਾ ਪਤਨ ਵੀ ਇਸ ਕਾਟੋ ਕਲੇਸ਼ ਦੇ ਚਲਦਿਆਂ ਹੀ ਹੋਇਆ ਹੈ। ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰਕੇ ਕੇ ਰਿਕਾਰਡ ਪੈਦਾ ਕੀਤੇ ਹਨ ਉਥੇ ਹੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਇਸ ਵਾਰ ਜਿੱਥੇ ਪਾਰਟੀਆਂ ਦੇ ਨਾਲੋਂ ਬਹੁਤ ਸਾਰੇ ਲੋਕ ਪੁੱਟੇ ਹਨ ਤਾਂ ਉੱਥੇ ਹੀ ਬਹੁਤ ਸਾਰੇ ਲੋਕ ਨਵੀਂ ਸੋਚ ਲੈ ਕੇ ਜੁੜੇ ਹਨ
ਇਨ੍ਹਾਂ ਮੰਤਰੀਆਂ ਵੱਲੋਂ ਲਗਾਤਾਰ ਦੀ ਰਾਜਨੀਤਿਕ ਪਾਰਟੀਆਂ ਵਿਚ ਫੇਰ ਬਦਲ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੀ ਸਿਆਸਤ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਇਨਸਾਫ਼ ਮੰਤਰੀਆ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਪਿਛਲੇ ਲੰਮੇ ਸਮੇਂ ਤੋਂ ਸਾਹਮਣੇ ਆਈਆਂ ਸਨ। ਉਥੇ ਹੀ ਅੱਗੇ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਇਕ ਵਾਰ ਫਿਰ ਤੋਂ ਸਰਗਰਮ ਨਜ਼ਰ ਆ ਰਹੀਆਂ ਹਨ।

ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਜਾ ਰਿਹਾ ਸੀ। ਜਿੱਥੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਜਪਾ ਵਿੱਚ ਸ਼ਾਮਲ ਕਰ ਰਹੇ ਹਨ ਅਤੇ ਇਸ ਰਲੇਵੇਂ ਦਾ ਐਲਾਨ ਵੀ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਕਰ ਦਿੱਤਾ ਜਾਵੇਗਾ।

ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਜੇ ਵੀ ਕਾਂਗਰਸ ਵਿੱਚ ਸ਼ਾਮਲ ਹਨ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਪੋਤਰੇ ਅਤੇ ਹੋਰ ਸਾਬਕਾ ਮੰਤਰੀ ਭਾਜਪਾ ਦੇ ਹੀ ਸਾਬਕਾ ਮੰਤਰੀ ਅਤੇ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।