ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਕੀਤਾ ਅਜਿਹਾ ਕੰਮ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਬਦਲਾਅ ਦੇਖੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਇਕ ਮਹੀਨੇ ਦੇ ਅੰਦਰ ਹੀ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਕਈ ਯੋਜਨਾਵਾਂ ਨੂੰ ਲਾਗੂ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਵਿਸ਼ੇਸ਼ ਮੁੱਦੇ ਉਪਰ ਵੀ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ। ਜਿੱਥੇ ਸਕੂਲ ਵਿੱਚ ਨਿੱਜੀ ਸਕੂਲਾਂ ਉੱਪਰ ਸ਼ਿਕੰਜ਼ਾ ਕੱਸਿਆ ਗਿਆ ਹੈ ਅਤੇ ਵਿਦਿਆਰਥੀਆਂ ਦੀਆਂ ਵਰਦੀਆਂ ਅਤੇ ਫੀਸਾਂ ਨੂੰ ਲੈ ਕੇ ਵੀ ਮਾਪਿਆਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ।

ਹੁਣ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਸਕੂਲਾਂ ਵਿੱਚ ਨਵੀਨੀਕਰਨ ਕਰਨ ਵਾਸਤੇ ਜਿੱਥੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲਗਾਤਾਰ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਅਤੇ ਪੰਜਾਬ ਦੇ ਸਕੂਲਾਂ ਦੇ ਵਿਕਾਸ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਅੱਜ ਉਨ੍ਹਾਂ ਵੱਲੋਂ ਜਿੱਥੇ ਗੜ੍ਹਸ਼ੰਕਰ ਦੇ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ ਹੈ ਉਥੇ ਹੀ ਆਪਣਾ ਜਨਮਦਿਨ ਬੱਚਿਆਂ ਦੇ ਨਾਲ ਮਨਾਇਆ ਗਿਆ ਹੈ।

ਸਕੂਲ ਵਿੱਚ ਦੌਰਾ ਕਰਦੇ ਸਮੇਂ ਜਿੱਥੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ ਗੱਲਬਾਤ ਕੀਤੀ ਗਈ। ਅਤੇ ਉਹਨਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤਾਂ ਜੋ ਉਨ੍ਹਾਂ ਵਿੱਚ ਸੁਧਾਰ ਕੀਤੇ ਜਾ ਸਕਣ। ਉਥੇ ਹੀ ਉਨ੍ਹਾਂ ਵੱਲੋਂ ਬੱਚਿਆਂ ਅਤੇ ਵਿਦਿਆਰਥੀਆਂ ਤੋਂ ਕਈ ਤਰ੍ਹਾ ਦੇ ਸੁਝਾਅ ਵੀ ਮੰਗੇ ਗਏ ਹਨ ਜਿਸ ਨਾਲ ਸਿੱਖਿਆ ਨੀਤੀ ਨੂੰ ਹੋਰ ਬੇਹਤਰੀਨ ਬਣਾਇਆ ਜਾ ਸਕੇ।

ਉਨ੍ਹਾਂ ਵੱਲੋਂ ਜਿੱਥੇ ਇਸ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ ਆਪਣਾ ਜਨਮ ਦਿਨ ਮਨਾਇਆ ਗਿਆ ਉਥੇ ਹੀ ਬੱਚਿਆਂ ਦੀ ਹਾਜ਼ਰੀ ਵਿਚ ਕੇਕ ਕੱਟਿਆ ਗਿਆ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਮੌਜੂਦ ਸਨ। ਇਸ ਬਾਰੇ ਗੱਲ ਕਰਦੇ ਹੋਏ ਸਿੱਖਿਆ ਮੰਤਰੀ ਨੇ ਆਖਿਆ ਹੈ ਕਿ ਸਾਡੀ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜ਼ਮੀਨੀ ਪੱਧਰ ਤੇ ਫੀਡਬੈਕ ਵੀ ਹਾਸਲ ਕੀਤੀ ਜਾ ਰਹੀ ਹੈ।