ਪੰਜਾਬ ਦੇ 30 ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਟ੍ਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੇ ਜਿੱਥੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਗਏ। ਸਰਕਾਰ ਬਣਨ ਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਵਾਸਤੇ ਰੁਜਗਾਰ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਹੀ ਵੱਖ-ਵੱਖ ਵਿਭਾਗਾਂ ਵਿੱਚ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਜਿਥੇ ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਰਟ ਸਕੂਲਾਂ ਵਿੱਚ ਬਹੁਤ ਸਾਰੀਆਂ ਸੁਵਿਧਾਵਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਕਈ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਉੱਥੇ ਹੀ ਅਧਿਆਪਕਾਂ ਨੂੰ ਵੀ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਵਾਸਤੇ ਟਰੇਨਿੰਗ ਦਿੱਤੀ ਜਾ ਰਹੀ ਹੈ।

ਹੁਣ ਪੰਜਾਬ ਦੇ 30 ਪ੍ਰਿੰਸੀਪਲ ਨੂੰ ਵਿਸ਼ੇਸ਼ ਟਰੇਨਿੰਗ ਲਈ ਸਿੰਘਾਪੁਰ ਭੇਜਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਹੀ ਮਾਣ ਸਰਕਾਰ ਅਧਿਆਪਕਾਂ ਨੂੰ ਵਿਦੇਸ਼ ਭੇਜਣ ਦੇ ਕਾਰਣ ਚਰਚਾ ਵਿਚ ਬਣੀ ਹੋਈ ਸੀ ਉਥੇ ਹੀ ਹੁਣ ਆਮ ਆਦਮੀ ਪਾਰਟੀ ਇੱਕ ਫੈਸਲਾ ਫਿਰ ਤੋਂ ਲਿਆ ਗਿਆ ਹੈ ਜਿੱਥੇ ਉਹ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇੱਥੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਹੁਣ 4 ਮਾਰਚ ਨੂੰ ਸਿੰਘਾਪੁਰ ਲਈ ਰਵਾਨਾ ਹੋਵੇਗਾ। ਇਸ ਦੂਜੇ ਬੈਚ ਦੀ ਇਹ ਟ੍ਰੇਨਿੰਗ ਚਾਰ ਮਾਰਚ ਤੋਂ 11 ਮਾਰਚ ਤੱਕ ਚੱਲੇਗੀ। ਭਗਵੰਤ ਮਾਨ ਦੀ ਸਰਕਾਰ ਵੱਲੋਂ ਜਿੱਥੇ ਬੱਚਿਆਂ ਵਾਸਤੇ ਬਿਹਤਰ ਸਿੱਖਿਆ ਦੀ ਤਕਨੀਕ ਨੂੰ ਲੈ ਕੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਉਥੇ ਹੀ ਹੁਣ 30 ਪ੍ਰਿੰਸੀਪਲ ਦਾ ਇਹ ਦੂਜਾ ਗਰੁੱਪ ਸਿੰਘਾਪੁਰ ਵਿੱਚ 4 ਮਾਰਚ ਤੋਂ 11 ਮਾਰਚ ਤੱਕ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿੱਚ ਸਿਖਲਾਈ ਹਾਸਲ ਕਰੇਗਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੇ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਸਹਿਤ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ।