ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਅੱਜ ਪਹਿਲੀ ਵਾਰ ਜਲੰਧਰ ਪੁੱਜੇ ਹੋਏ ਹਨ ਉਥੇ ਹੀ ਉਨ੍ਹਾਂ ਵੱਲੋਂ ਅੱਜ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਵਸ ਅਤੇ ਵੈਸਾਖੀ ਦੇ ਮੌਕੇ ਉਪਰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਜਲੰਧਰ ਵਿੱਚ ਡਾਕਟਰ ਅੰਬੇਡਕਰ ਜੀ ਦੇ ਨਾਮ ਤੇ ਯੂਨੀਵਰਸਿਟੀ ਸਥਾਪਤ ਕੀਤੇ ਜਾਣ ਅਤੇ ਜਲੰਧਰ ਨੂੰ ਸਪੋਰਟਸ ਹੱਬ ਵਜੋਂ ਵੀ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਬਹੁਤ ਪੁਰਾਣਾ ਹੈ।
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 16 ਅਪ੍ਰੈਲ ਨੂੰ ਵੱਡਾ ਧਮਾਕਾ ਕੀਤਾ ਜਾ ਰਿਹਾ ਹੈ ਜਿਥੇ ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹੋਏ ਹਨ ਉਥੇ ਹੀ ਉਨ੍ਹਾਂ ਵੱਲੋਂ ਰਾਜ ਪੱਧਰੀ ਸਮਾਗਮ ਦੇ ਵਿਚ ਸੰਬੋਧਨ ਕਰਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ 16 ਅਪ੍ਰੈਲ ਨੂੰ ਇਕ ਹੋਰ ਵੱਡੀ ਖੁਸ਼ਖਬਰੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ ਜਿਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਬਿਜਲੀ ਦੇ ਮੁੱਦੇ ਉਪਰ ਪੰਜਾਬ ਨੂੰ ਇਕ ਹੋਰ ਖੁਸ਼ਖਬਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤਾ ਜਾਣ ਵਾਲਾ ਪੈਸਾ ਓਨਾ ਹੀ ਵਿਕਾਸ ਕਾਰਜਾਂ ਤੇ ਲਗਾਇਆ ਜਾਵੇਗਾ ਜਿਸ ਵਾਸਤੇ ਕੇਂਦਰ ਸਰਕਾਰ ਵੱਲੋਂ ਉਹ ਪੈਸਾ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਇਸ ਸਮੇਂ ਮੰਡੀਆਂ ਵਿੱਚ ਕਣਕ ਦੀ ਖਰੀਦ ਉਪਰ ਗੱਲ ਕਰਦਿਆਂ ਹੋਇਆ ਆਖਿਆ ਹੈ ਕਿ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਐਮਐਸਪੀ ਤੋਂ ਵੱਧ ਰੇਟ ਪ੍ਰਾਪਤ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦਾ ਮੁੱਖ ਮੁੱਦਾ ਸਿਹਤ ਅਤੇ ਸਿੱਖਿਆ ਹੈ ਜਿਸਨੂੰ ਲੈ ਕੇ ਸਰਕਾਰ ਵੱਲੋਂ ਉਚੇਚੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਪਰ ਈ ਡੀ ਟੀਮ ਵੱਲੋਂ ਕੀਤੇ ਜਾ ਰਹੇ ਸ਼ਿਕੰਜੇ ਨੂੰ ਲੈ ਕੇ ਵੀ ਉਨ੍ਹਾਂ ਜਵਾਬ ਦਿੱਤਾ ਕਿ ਉਹ ਕੰਮ ਈ ਡੀ ਦੀ ਟੀਮ ਦਾ ਹੈ।
Home ਤਾਜਾ ਖ਼ਬਰਾਂ ਪੰਜਾਬ ਦੇ CM ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ, 16 ਅਪ੍ਰੈਲ ਨੂੰ ਕਰਨ ਜਾ ਰਹੇ ਵੱਡਾ ਧਮਾਕਾ
ਤਾਜਾ ਖ਼ਬਰਾਂ
ਪੰਜਾਬ ਦੇ CM ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ, 16 ਅਪ੍ਰੈਲ ਨੂੰ ਕਰਨ ਜਾ ਰਹੇ ਵੱਡਾ ਧਮਾਕਾ
Previous Postਇਥੋਂ ਆਈ ਵੱਡੀ ਮਾੜੀ ਖਬਰ, ਟੀਚਰ ਤੇ ਸਟੂਡੈਂਟ ਦੀ ਰਿਪੋਟ ਆ ਗਈ ਪਾਜ਼ੀਟਿਵ- ਸਕੂਲ ਚ ਕਰਤੀ ਛੁੱਟੀ
Next Postਪੰਜਾਬ ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਤੋਂ ਬਾਅਦ ਆ ਗਈ ਹੁਣ ਤਾਜਾ ਵੱਡਾ ਖਬਰ