ਪੰਜਾਬ: ਨਵੇਂ ਭਰਤੀ ਹੋਏ ਮੁੰਡੇ ਦੀ ਕਰੰਟ ਲੱਗਣ ਕਾਰਨ ਹੋਈ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਖੁਦਕੁਸ਼ੀ ਕਰ ਰਹੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨ ਵੱਖ ਵੱਖ ਵਿਭਾਗਾਂ ਵਿਚ ਠੇਕੇ ਤੇ ਤਾਇਨਾਤ ਕੀਤੇ ਗਏ ਹਨ । ਉਥੇ ਹੀ ਅਜਿਹੇ ਬਹੁਤ ਸਾਰੇ ਨੌਜਵਾਨ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਦੇ ਹੋਏ ਵੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਨਵੇਂ ਭਰਤੀ ਹੋਏ ਮੁੰਡੇ ਦੀ ਕਰੰਟ ਲੱਗਣ ਕਾਰਨ ਹੋਈ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ , ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਜੰਡਿਆਲਾ ਮੰਜਕੀ ਦੇ ਨਜ਼ਦੀਕ ਪਿੰਡ ਸਮਰਾਏ ਤੋਂ ਸਾਹਮਣੇ ਆਈ ਹੈ। ਜਿੱਥੇ ਸਮਰਾਏ ਦੀ ਪੱਤੀ ਅਲੀਸ਼ੇਰ ਦੇ ਰਹਿਣ ਵਾਲੇ ਇਕ 21-22 ਸਾਲਾ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਬਿਜਲੀ ਦੇ ਕਰੰਟ ਦੀ ਚਪੇਟ ਵਿਚ ਆ ਗਿਆ।

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਪੱਤੀ ਅਲੀਸ਼ੇਰ ਸਮਰਾਏ ਜਿੱਥੇ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਮਰਾਏ ਸਬ-ਡਵੀਜ਼ਨ ‘ਚ ਠੇਕੇ ‘ਤੇ ਭਰਤੀ ਹੋਇਆ ਸੀ। ਉਥੇ ਹੀ ਮਾਪਿਆਂ ਦੇ ਇਕਲੌਤੇ 22 ਸਾਲਾਂ ਪੁੱਤਰ ਪਰਵਿੰਦਰ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਦੇ ਬਾਰੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਨੂੰ 1 ਹੀ ਤਨਖਾਹ ਮਿਲੀ ਸੀ।

ਇਹ ਨੌਜਵਾਨ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਬਿਜਲੀ ਦੇ ਖੰਭੇ ਉਪਰ ਨੁਕਸ ਪੈ ਜਾਣ ਤੇ ਸਵੇਰ ਦੇ ਸਮੇਂ ਖੇਤਾਂ ਵਿੱਚ ਉਸ ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੰਭੇ ਉੱਪਰ ਚੜ੍ਹਿਆ ਹੋਇਆ ਸੀ। ਉਸ ਸਮੇਂ ਹੀ ਬਿਜਲੀ ਦੇ ਕਰੰਟ ਦਾ ਅਜਿਹਾ ਝਟਕਾ ਲੱਗਾ ਕਿ ਇਹ ਨੌਜਵਾਨ ਡਿੱਗ ਪਿਆ।

ਜਿਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਹੀ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਨੌਜਵਾਨ ਦੀ ਹੋਈ ਮੌਤ ਨਾਲ ਮਾਪਿਆਂ ਉਪਰ ਜਿਥੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਥੇ ਹੀ ਦੋ ਭੈਣਾ ਦੇ ਇਕਲੋਤੇ ਭਰਾ ਦੀ ਹੋਈ ਮੌਤ ਨੇ ਮਾਪਿਆਂ ਅਤੇ ਭੈਣਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।