ਪੰਜਾਬ: ਨਸ਼ੇੜੀ ਚੋਰਾਂ ਨੂੰ ਲੋਕਾਂ ਨੇ ਕੀਤਾ ਕਾਬੂ, ਕੀਤੀ ਛਿੱਤਰ ਪਰੇਡ- ਇਲਾਕਾ ਨਿਵਾਸੀ ਸਨ ਪ੍ਰੇਸ਼ਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਦੇ ਵਿੱਚ ਚੋਰਾਂ ਅਤੇ ਲੁਟੇਰਿਆਂ ਦੇ ਵੱਲੋਂ ਬਿਨਾਂ ਕਿਸੇ ਡਰ ਤੋਂ ਹਰ ਰੋਜ਼ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ।ਜਿਸ ਕਾਰਨ ਪੰਜਾਬ ਭਰ ਦੇ ਵਿੱਚ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿ ਉਹ ਸੁਰੱਖਿਅਤ ਕਿੱਥੇ ਹਨ । ਪਰ ਜਦੋਂ ਅਜਿਹੇ ਚੋਰ ਲੋਕਾਂ ਦੇ ਹੱਥ ਲੱਗ ਜਾਂਦੇ ਹਨ ਫਿਰ ਲੋਕਾਂ ਦੇ ਵੱਲੋਂ ਵੀ ਅਜਿਹੇ ਚੋਰਾਂ ਦੀ ਚੰਗੀ ਤਰ੍ਹਾਂ ਛਿੱਤਰ ਪਰੇਡ ਕੀਤੀ ਜਾਂਦੀ ਹੈ । ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ। ਜਿੱਥੇ ਜਲੰਧਰ ਦੇ ਅਬਾਦਪੁਰਾ ਵਿਚ ਦੇਰ ਰਾਤ ਇਲਾਕਾ ਵਾਸੀਆਂ ਦੇ ਵੱਲੋਂ ਚੋਰਾਂ ਨੂੰ ਚੋਰੀ ਕਰਦਿਆਂ ਕਾਬੂ ਕਰ ਲਿਆ ਗਿਆ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਰੂਹ ਨਾਲ ਇਨ੍ਹਾਂ ਚੋਰਾਂ ਦੀ ਕੁੱਟਮਾਰ ਕੀਤੀ ਗਈ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਚੋਰਾਂ ਨੂੰ ਕਾਬੂ ਕੀਤਾ ਗਿਆ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਦੋਵੇਂ ਚੋਰ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਸਪਲਾਈ ਕਰਨ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਉੱਥੇ ਹੀ ਇਸ ਘਟਨਾ ਸਬੰਧੀ ਜਦੋਂ ਦੋਵੇਂ ਚੋਰਾ ਨਾਲ ਗਲਬਾਤ ਕੀਤੀ ਗਈ ਤਾ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰੋ ਅਤੇ ਇਸ ਨੂੰ ਪੁਲੀਸ ਦੇ ਹਵਾਲੇ ਕਰ ਦਿਓ।

ਅਸੀਂ ਕਿਹੜੀਆਂ ਜੇਲ੍ਹਾਂ ਨਹੀਂ ਦੇਖੀਆਂ । ਡੇਢ ਸਾਲ ਬਾਅਦ ਫਿਰ ਅਸੀਂ ਬਾਹਰ ਆ ਜਾਵਾਂਗੇ । ਜਦੋਂ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਕਿ ਕੋਈ ਕੰਮ ਕਿਉਂ ਨਹੀਂ ਕਰਦੇ ਤਾਂ ਉਸ ਨੇ ਲਾਪਰਵਾਹੀ ਨਾਲ ਕਿਹਾ ਕਿ ਉਹ ਪੱਲੇਦਾਰ ਤੱਕ ਆਪ ਕਰਦਾ ਹੈ । ਜਦੋਂ ਕੰਮ ਨਹੀਂ ਮਿਲਦਾ ਤਾਂ ਉਹ ਲੋਕਾਂ ਦਾ ਸਾਮਾਨ ਚੋਰੀ ਕਰ ਲੈਂਦੇ ਹਨ ਅਤੇ ਨਸ਼ਾ ਖਰੀਦਦੇ ਹਨ ਤੇ ਦੋਵੇਂ ਹੀ ਚਿੱਟਾ ਪੀਂਦੇ ਹਨ ।

ਇਸ ਵਾਰਦਾਤ ਨੇ ਸਭ ਦੇ ਹੀ ਹੋਸ਼ ਉਡਾ ਦਿੱਤੇ ਹਨ ਕਿ ਨਸ਼ੇ ਕਾਰਨ ਸਾਡੇ ਪੰਜਾਬ ਦੇ ਨੌਜਵਾਨ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਵੀ ਅੰਜ਼ਾਮ ਦੇ ਰਹੇ ਹਨ, ਪਰ ਦੂਜੇ ਪਾਸੇ ਮਾਨ ਸਰਕਾਰ ਦਾਅਵੇ ਕਰਦੀ ਨਜ਼ਰ ਆ ਰਹੀ ਹੈ ਕਿ ਪੰਜਾਬ ਭਰ ਵਿਚ ਨਸ਼ਾ ਖਤਮ ਹੋ ਰਿਹਾ ਹੈ । ਉਥੇ ਹੀ ਹੁਣ ਪੁਲਸ ਵੱਲੋਂ ਮਾਮਲੇ ਸਬੰਧੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।