ਪੰਜਾਬ: ਨੌਜਵਾਨ ਮੁੰਡਿਆਂ ਦੀਆਂ ਲਾਸ਼ਾਂ ਮਿਲੀਆਂ ਖੇਤਾਂ ਚੋਂ, ਮੌਤ ਦਾ ਦਸਿਆ ਜਾ ਰਿਹਾ ਇਹ ਕਾਰਨ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਦਾ ਅਹਿਦ ਲਿਆ ਗਿਆ ਸੀ। ਉੱਥੇ ਸਰਕਾਰ ਤੋਂ ਬਾਅਦ ਇਕ ਲਗਾਤਾਰ ਕੀਤੇ ਗਏ ਵਾਅਦਿਆਂ ਨੂੰ ਪੂਰੇ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਜਿੱਥੇ ਨਸ਼ਿਆਂ ਦੀ ਮਾਰ ਹੇਠ ਆਉਣ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਲੈਂਦੇ ਹਨ ਉੱਥੇ ਹੀ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾ ਲਈ ਇਸ ਨਸ਼ੇ ਦੇ ਕਾਰਨ ਖਤਮ ਹੋ ਜਾਂਦੇ ਹਨ। ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਨੌਜਵਾਨ ਅਤੇ ਮਾਪਿਆਂ ਵੱਲੋਂ ਜਿਥੇ ਉਨ੍ਹਾਂ ਦੇ ਪੁੱਤਰਾਂ ਦੀ ਜ਼ਿੰਦਗੀ ਬਚਾਉਣ ਦੀ ਗੁਹਾਰ ਪੰਜਾਬ ਸਰਕਾਰ ਅੱਗੇ ਲਾਈ ਜਾ ਰਹੀ ਹੈ।

ਉਥੇ ਹੀ ਨਸ਼ਿਆਂ ਦੇ ਆਦੀ ਬਹੁਤ ਸਾਰੇ ਨੌਜਵਾਨ ਇਸ ਜੰਜਾਲ ਵਿਚੋਂ ਨਿਕਲ ਨਹੀਂ ਪਾਉਂਦੇ ਅਤੇ ਉਨ੍ਹਾਂ ਦੀ ਜ਼ਿੰਦਗੀ ਇਸ ਨਸ਼ੇ ਦੇ ਕਾਰਨ ਖਤਮ ਹੋ ਜਾਂਦੀ ਹੈ। ਪੰਜਾਬੀ ਸਿੱਖ ਨੌਜਵਾਨ ਮੁੰਡਿਆਂ ਦੀਆਂ ਲਾਸ਼ਾਂ ਖੇਤਾਂ ਵਿੱਚੋਂ ਮਿਲੀਆਂ ਹਨ ਜਿੱਥੇ ਮੌਤ ਦਾ ਇੱਕ ਕਾਰਨ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਦੇ ਅਧੀਨ ਆਉਂਦੇ ਪਿੰਡ ਤਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਦੋ ਨੌਜਵਾਨ ਬੀਤੇ ਪੰਜ ਛੇ ਦਿਨਾਂ ਤੋਂ ਘਰੋਂ ਗਾਇਬ ਸਨ। ਜਿੱਥੇ ਇਹ ਦੋਨੋਂ ਨੌਜਵਾਨ ਵਿਆਹ ਸ਼ਾਦੀਆਂ ਦੇ ਵਿਚ ਵੇਟਰ ਦੇ ਤੌਰ ਤੇ ਕੰਮ ਕਰਦੇ ਸਨ। ਉੱਥੇ ਹੀ ਇਹ ਦੋਵੇਂ ਨੌਜਵਾਨ ਨਸ਼ਾ ਕਰਨ ਦੇ ਆਦੀ ਸਨ ਅਤੇ ਇਥੇ ਹੀ ਨਸ਼ਾ ਕਰਦੇ ਸਨ।

ਇਨ੍ਹਾਂ ਨੌਜਵਾਨਾਂ ਦੀ ਮੌਤ ਵੀ ਨਸ਼ੇ ਦੀ ਵਧੇਰੇ ਮਾਤਰਾ ਵਿਚ ਵਰਤੋਂ ਕਰਨ ਨਾਲ ਹੋਈ ਹੈ। ਇਹਨਾਂ ਦੀ ਮੌਤ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਨ੍ਹਾਂ ਦੋਹਾਂ ਦੀਆਂ ਲਾਸ਼ਾਂ ਪਿੰਡ ਦੇ ਹੀ ਕਿਸੇ ਕਿਸਾਨ ਦੇ ਖੇਤਾਂ ਚੋਂ ਬਰਾਮਦ ਕੀਤੀਆਂ ਗਈਆਂ। ਇਸ ਘਟਨਾ ਦਾ ਕਿਸਾਨ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਹ ਕਿਸਾਨ ਆਪਣੇ ਖੇਤਾਂ ਵਿੱਚ ਫਸਲ ਨੂੰ ਪਾਣੀ ਦੇਣ ਵਾਸਤੇ ਪੁੱਜਾ।

ਉਸ ਵਕਤ ਉਹ ਕਿਸਾਨ ਆਪਣੇ ਖੇਤਾਂ ਵਿਚ ਇਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਵੇਖ ਕੇ ਹੈਰਾਨ ਰਹਿ ਗਿਆ ਜਿਨ੍ਹਾਂ ਦੇ ਕੋਲ ਨਸ਼ੇ ਦੀ ਵਰਤੋਂ ਕਰਨ ਤੋਂ ਬਾਅਦ ਵਰਤੀਆਂ ਗਈਆਂ ਸਰਿੰਜਾਂ ਕੋਲ ਪਈਆਂ ਸਨ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਪੁੱਤਰ ਦਿਲਦਰ ਸਿੰਘ, ਸਾਹਿਲ ਪੁੱਤਰ ਚਨਾ ਵਜੋਂ ਹੋਈ ਹੈ।