ਪੰਜਾਬ ਪੁਲਸ ਵਲੋਂ ਇਹਨਾਂ ਦੁਕਾਨਦਾਰਾਂ ਤੇ ਇਸ ਕਾਰਨ ਕੀਤੀ ਗਈ ਸਖਤੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਬਣਾਉਣ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਵੀ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵੱਖ ਵੱਖ ਜ਼ਿਲਾ ਅਧਿਕਾਰੀਆਂ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ। ਹੁਣ ਪੰਜਾਬ ਪੁਲਿਸ ਵਾਲਿਆ ਵੱਲੋਂ ਇਨ੍ਹਾਂ ਦੁਕਾਨਦਾਰਾਂ ਤੇ ਇਸ ਕਾਰਨ ਸਖਤੀ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਸ਼ਹਿਰ ਅੰਦਰ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਸਨ। ਜਿਸ ਤੋਂ ਬਾਅਦ ਲੋਕਾਂ ਦੀ ਮੰਗ ਤੇ ਟਰੈਫਿਕ ਇੰਚਾਰਜ ਇੰਸਪੈਕਟਰ ਸੁਖਦੀਪ ਸਿੰਘ ਵੱਲੋਂ ਸ਼ਹਿਰ ਦੇ ਫੁੱਟਪਾਥ ਤੇ ਕੀਤੇ ਨਜਾਇਜ਼ ਕਬਜ਼ਿਆ ਨੂੰ ਹਟਵਾਉਣ ਦਾ ਆਦੇਸ਼ ਦਿੱਤਾ ਹੈ। ਜਿੱਥੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਫੁੱਟਪਾਥ ਉਪਰ ਸਮਾਨ ਲਗਾ ਲਿਆ ਜਾਂਦਾ ਹੈ ਅਤੇ ਫਲਾਂ ਅਤੇ ਸਬਜ਼ੀਆਂ ਵਾਲਿਆਂ ਵੱਲੋਂ ਵੀ ਰੇਹੜੀਆ ਲਗਾ ਕੇ ਉਸ ਜਗ੍ਹਾ ਉਪਰ ਕਬਜ਼ਾ ਕਰ ਲਿਆ ਜਾਂਦਾ ਹੈ। ਜਿਸ ਨਾਲ ਆਮ ਲੋਕਾਂ ਨੂੰ ਆਉਣ ਜਾਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ।

ਫੁੱਟਪਾਥ ਅਤੇ ਸੜਕਾਂ ਤੇ ਸਮਾਨ ਰੱਖਣ ਵਾਲਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੀ ਦੁਕਾਨ ਦੀ ਹਦੂਦ ਅੰਦਰ ਤਕ ਆਪਣਾ ਸਮਾਨ ਰੱਖਣ, ਜਿਸ ਨਾਲ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ। ਟਰੈਫਿਕ ਇੰਚਾਰਜ ਇੰਸਪੈਕਟਰ ਸੁਖਦੀਪ ਸਿੰਘ ਵੱਲੋਂ ਜਿੱਥੇ ਅੱਜ ਸ਼ਹਿਰ ਅੰਦਰ ਨਜਾਇਜ਼ ਕਬਜ਼ਿਆਂ ਨੂੰ ਛੁਡਵਾ ਲਿਆ ਗਿਆ ਹੈ, ਉਥੇ ਹੀ ਟਰੈਫਿਕ ਜਾਮ ਸਬੰਧੀ ਦਰਪੇਸ਼ ਆ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰ ਦਿਤਾ ਗਿਆ ਹੈ।

ਕਿਉਂਕਿ ਆਵਾਜਾਈ ਵਿੱਚ ਦੁਕਾਨਦਾਰਾਂ ਵੱਲੋਂ ਦੂਰ ਤਕ ਰੱਖੇ ਗਏ ਸਮਾਨ ਕਾਰਨ ਮੁਸ਼ਕਲ ਆ ਰਹੀ ਸੀ। ਉਥੇ ਹੀ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਹੈ, ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ ਤਾਂ ਜੋ ਸ਼ਹਿਰ ਅੰਦਰ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਅਗਰ ਕਿਸੇ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।